accident barnala ludhiana highway: ਮਹਿਲ ਕਲਾਂ ਦੇ ਪਿੰਡ ਨਿਹਾਲੂਵਾਲ ਵਿਖੇ ਬਰਨਾਲਾ ਲੁਧਿਆਣਾ ਹਾਈਵੇ ਉੱਪਰ ਇੱਕ ਨਿੱਜੀ ਕੰਪਨੀ ਦੀ ਸਲੀਪਰ ਬੱਸ ਅਤੇ ਟਰੱਕ ਦੀ ਆਹਮਣੇ-ਸਾਹਮਣੇ ਭਿਆਨਕ ਟੱਕਰ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਬੱਸ ਅਤੇ ਟਰੱਕ ਦਰਮਿਆਨ ਹੋਈ ਭਿਆਨਕ ਟੱਕਰ ‘ਚ ਇਕ ਵਿਅਕਤੀ ਦੀ ਮੌਤ ਅਤੇ 5 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਾਈਵੇਟ ਕੰਪਨੀ ਦੀ ਬੱਸ ਜੈਪੁਰ ਤੋਂ ਲੁਧਿਆਣਾ ਜਾ ਰਹੀ ਸੀ, ਜਿਸ ਦੇ ਵਿੱਚ 35 ਦੇ ਕਰੀਬ ਸਵਾਰੀਆਂ ਮੌਜੂਦ ਸਨ।
ਸਵੇਰੇ 6 ਵਜੇ ਦੇ ਕਰੀਬ ਇਹ ਬੱਸ ਪਿੰਡ ਨਿਹਾਲੂਵਾਲ ਲੰਘਦੇ ਸਾਰ ਰਾਏਕੋਟ ਵਾਲੇ ਪਾਸਿਓਂ ਆ ਰਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਅਤੇ ਟਰੱਕ ਦਾ ਮੂਹਰਲਾ ਹਿੱਸਾ ਬੁਰੀ ਤਰ੍ਹਾਂ ਤਬਾਹ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਵਲੋਂ ਜ਼ਖ਼ਮੀਆਂ ਨੂੰ ਕੱਢ ਕੇ ਇਲਾਜ ਲਈ ਆਲੇ-ਦੁਆਲੇ ਦੇ ਹਸਪਤਾਲਾਂ ਵਿੱਚ ਭੇਜਿਆ ਗਿਆ।
ਜਾਣਕਾਰੀ ਲਈ ਦੱਸ ਦੇਈਏ ਕਿ ਇਸ ਹਾਦਸੇ ਵਿੱਚ ਬੱਸ ਡਰਾਈਵਰ ਦੀ ਮੌਤ ਹੋ ਗਈ ਹੈ। ਟਰੱਕ ਡਰਾਈਵਰ ਨੂੰ ਕਾਫੀ ਮੁਸ਼ਕਿਲ ਤੋਂ ਬਾਅਦ ਲੋਕਾਂ ਅਤੇ ਪ੍ਰਸਾਸ਼ਨ ਵੱਲੋਂ ਬਾਹਰ ਕੱਢਿਆ ਗਿਆ। ਜਖਮੀ ਹੋਈਆਂ ਸਵਾਰੀਆਂ ਨੂੰ ਸਰਕਾਰੀ ਹਸਪਤਾਲ ਮਹਿਲ ਕਲਾਂ ਅਤੇ ਬਰਨਾਲਾ ਲਈ ਭੇਜ ਦਿੱਤਾ ਗਿਆ ਹੈ।