ਹੁਸ਼ਿਆਰਪੁਰ ਵਿੱਚ ਸਵੇਰੇ ਸੰਘਣੀ ਧੁੰਦ ਦੌਰਾਨ ਇੱਕ ਕਾਰ ਅਤੇ ਬੱਸ ਵਿਚਾਲੇ ਭਿਆਨਕ ਟੱਕਰ ਹੋ ਗਈ, ਇਸ ਵਿਚ ਚਾਰ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਅਤੇ ਇੱਕ ਬੰਦਾ ਗੰਭੀਰ ਜ਼ਖਮੀ ਹੋ ਗਿਆ ਹੈ। ਇਹ ਹਾਦਸਾ ਸਵੇਰੇ 5:30 ਵਜੇ ਦੇ ਕਰੀਬ ਵਾਪਰਿਆ।
ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਤੋਂ ਆ ਰਹੇ ਨੌਜਵਾਨਾਂ ਦੀ ਕਾਰ ਹੁਸ਼ਿਆਰਪੁਰ ਵਿਚ ਲਿੰਕ ਰੋਡ ਤੋਂ ਮੇਨ ਰੋਡ ‘ਤੇ ਚੜ੍ਹ ਰਹੀ ਸੀ, ਉਸੇ ਵੇਲੇ ਦਸੂਹਾ ਤੋਂ ਆ ਰਹੀ ਪਨਬਸ ਨੇ ਉਸ ਨੂੰ ਜੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।
ਬੱਸ ਕਾਰ ਨੂੰ ਲਗਭਗ 200 ਮੀਟਰ ਤੱਕ ਘਸੀਟਦੀ ਹੋਈ ਲੈ ਗਈ ਅਤੇ ਫਿਰ ਨੇੜਲੀਆਂ ਝੁੱਗੀਆਂ ‘ਤੇ ਜਾ ਚੜ੍ਹੀ। ਹਾਲਾਂਕਿ, ਉੱਥੇ ਕੋਈ ਨਹੀਂ ਰਹਿੰਦਾ ਸੀ, ਇਸ ਲਈ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਦਸੇ ਤੋਂ ਬਾਅਦ ਸੜਕ ‘ਤੇ ਜਾਮ ਲੱਗ ਗਿਆ।

ਘਟਨਾ ਦੀ ਸੂਚਨਾ ਮਿਲਣ ‘ਤੇ ਹਰਿਆਣਾ ਪੁਲਿਸ ਸਟੇਸ਼ਨ ਦੇ ਐਸਐਚਓ ਕਿਰਨ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ। ਨੁਕਸਾਨੇ ਗਏ ਵਾਹਨਾਂ ਨੂੰ ਸੜਕ ਤੋਂ ਹਟਾ ਦਿੱਤਾ ਗਿਆ ਅਤੇ ਆਵਾਜਾਈ ਬਹਾਲ ਕਰ ਦਿੱਤੀ ਗਈ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਹਿਮਾਚਲ ਪ੍ਰਦੇਸ਼ ਦੇ ਸਨ। ਚਾਰੇ ਦੋਸਤ ਆਪਣੇ ਪੰਜਵੇਂ ਦੋਸਤ ਨੂੰ ਵਿਦੇਸ਼ ਯਾਤਰਾ ਲਈ ਛੱਡਣ ਲਈ ਅੰਮ੍ਰਿਤਸਰ ਹਵਾਈ ਅੱਡੇ ਜਾ ਰਹੇ ਸਨ।
ਇਹ ਵੀ ਪੜ੍ਹੋ : ਆਤਿਸ਼ੀ ਵੀਡੀਓ ਮਾਮਲਾ, ਕਪਿਲ ਮਿਸ਼ਰਾ ‘ਤੇ ਜਲੰਧਰ ‘ਚ FIR, BJP ਵੱਲੋਂ CP ਖਿਲਾਫ ਸਪੀਕਰ ਨੂੰ ਸ਼ਿਕਾਇਤ
ਮ੍ਰਿਤਕਾਂ ਦੀ ਪਛਾਣ ਸੁਖਵਿੰਦਰ ਸਿੰਘ (45), ਸੁਸ਼ੀਲ ਕੁਮਾਰ (46) ਪੁੱਤਰ ਦੇਸਰਾਜ, ਬ੍ਰਿਜ ਕੁਮਾਰ (38) ਪੁੱਤਰ ਮਹਿੰਦਰ ਕੁਮਾਰ, ਅਰੁਣ ਕੁਮਾਰ (45) ਪੁੱਤਰ ਗੁਰਪਾਲ ਸਿੰਘ ਨਿਵਾਸੀ ਚਲੇਤ ਪਿੰਡ ਦੌਲਤਪੁਰ ਵਜੋਂ ਹੋਈ ਹੈ। ਸਾਰੇ ਜਖਮੀ ਹੋਏ ਅਮ੍ਰਿਤ ਨੂੰ ਵਿਦੇਸ਼ ਯਾਤਰਾ ਲਈ ਅੰਮ੍ਰਿਤਸਰ ਹਵਾਈ ਅੱਡੇ ‘ਤੇ ਛੱਡਣ ਜਾ ਰਹੇ ਸਨ। ਕਾਰ ਵਿੱਚ ਸਵਾਰ ਸਾਰੇ ਲੋਕ ਗਗਰੇਟ, ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਪੁਲਿਸ ਨੇ ਮ੍ਰਿਤਕ ਦੇਹਾਂ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਇੱਕ ਜ਼ਖਮੀ ਵਿਅਕਤੀ ਦਾ ਇਲਾਜ ਚੱਲ ਰਿਹਾ ਹੈ। ਇੱਕ ਪੁਲਿਸ ਟੀਮ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























