ਹੁਸ਼ਿਆਰਪੁਰ ਦੇ ਮੁਕੇਰੀਆਂ ਨੇੜੇ ਮੁਕੇਰੀਆਂ ਹਾਜੀਪੁਰ ਮੁੱਖ ਮਾਰਗ ‘ਤੇ ਭਿਆਨਕ ਹਾਦਸਾ ਵਾਪਰਿਆ। ਇਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਕਾਰ ਦਰੱਖਤ ਨਾਲ ਇੰਨੀ ਜ਼ੋਰਦਾਰ ਟਕਰਾਈ ਕਿ ਪੂਰੀ ਤਰ੍ਹਾਂ ਟੁੱਟ ਗਈ। ਹਾਦਸੇ ਦਾ ਕਾਰਨ ਕਾਰ ਚਾਲਕ ਨੂੰ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਦਿੰਦੇ ਹੋਏ ਮੌਕੇ ‘ਤੇ ਮੌਜੂਦ ਇੱਕ ਵਿਅਕਤੀ ਨੇ ਦੱਸਿਆ ਕਿ ਹਾਜੀਪੁਰ ਸਾਈਡ ਤੋਂ ਆ ਰਹੀ ਕਾਰ ਸਿੱਧੀ ਦਰੱਖਤ ਨਾਲ ਟਕਰਾ ਗਈ। ਕਾਰ ਵਿੱਚ ਦੋ ਬੱਚਿਆਂ ਸਮੇਤ ਕੁੱਲ ਪੰਜ ਲੋਕ ਸਵਾਰ ਸਨ। ਉਨ੍ਹਾਂ ਕਿਹਾ ਕਿ ਰਾਹਗੀਰਾਂ ਦੀ ਮਦਦ ਨਾਲ ਕਾਰ ‘ਚ ਫਸੇ ਸਾਰੇ ਲੋਕਾਂ ਨੂੰ ਬਾਹਰ ਕੱਢਿਆ ਗਿਆ ਅਤੇ ਮੁਕੇਰੀਆਂ ਹਸਪਤਾਲ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਵਧਿਆ ਪਾਰਾ, ਗਰਮੀ ਕਾਰਨ ਲੋਕ ਹੋ ਰਹੇ ਪਰੇਸ਼ਾਨ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਵਿਅਕਤੀ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਰ ‘ਚ ਸਵਾਰ 2 ਲੋਕਾਂ ਦੀ ਮੌਤ ਹੋ ਗਈ। ਦੋਵੇਂ ਮ੍ਰਿਤਕਾਂ ਦੀ ਪਛਾਣ ਜੈੇਸ਼ ਮਹੰਤ ਅਤੇ ਉਸ ਦੀ ਭੈਣ ਵਾਸੀ ਨਿਊ ਕਾਲੋਨੀ ਮੁਕੇਰੀਆਂ ਵਜੋਂ ਹੋਈ ਹੈ। ਇਸ ਦੇ ਨਾਲ ਹੀ ਬਾਕੀ ਜ਼ਖਮੀਆਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: