ਲੁਧਿਆਣਾ ਦੇ ਫਿਰੋਜ਼ਪੁਰ ਰੋਡ ਐਲੀਵੇਟਿਡ ਪੁੱਲ ਦੇ ਅੱਜ ਸਵੇਰੇ ਇੱਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਮੋਟਰਸਾਈਕਲ ਅਤੇ ਇੱਕ ਕਾਰ ਵਿਚਾਲੇ ਜ਼ੋਰਦਾਰ ਟੱਕਰ ਹੋਈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਅਤੇ ਗੱਡੀ ਦੇ ਪਰਖੱਚੇ ਉੱਡ ਗਏ। ਹਾਦਸੇ ਵਿੱਚ 2 ਵਿਅਕਤੀਆਂ ਦੇ ਮੌਤ ਹੋ ਗਈ, ਜਦਕਿ 2 ਗੰਭੀਰ ਜ਼ਖਮੀ ਹਨ। ਜ਼ਖਮੀਆਂ ਨੂੰ ਇਲਾਜ ਲਈ ਹਾਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਇੱਕ ਸਵਿਫਟ ਕਾਰ ਵਿੱਚ ਕਾਲਜ ਜਾ ਰਹੇ ਸਨ। ਇਸ ਦੌਰਾਨ, ਇੱਕ ਮੋਟਰਸਾਈਕਲ ਸਵਾਰ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ। ਸਵਿਫਟ ਕਾਰ ਅਚਾਨਕ ਐਲੀਵੇਟਿਡ ਰੋਡ ‘ਤੇ ਕੰਟਰੋਲ ਗੁਆ ਬੈਠੀ, ਇੱਕ ਡਿਵਾਈਡਰ ਨਾਲ ਟਕਰਾ ਗਈ, ਅਤੇ ਫਿਰ ਦੂਜੀ ਲੇਨ ਵਿੱਚ ਜਾ ਕੇ ਮੋਟਰਸਾਈਕਲ ਨਾਲ ਟਕਰਾ ਗਈ।

ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਜਗਦੀਸ਼ ਕੁਮਾਰ ਉਮਰ ਕਰੀਬ 40 ਸਾਲ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਗਦੀਸ਼ ਕੁਮਾਰ ਇੱਕ ਕੋਰੀਅਰ ਕੰਪਨੀ ਵਿੱਚ ਅਤੇ ਸਕਿਓਰਿਟੀ ਗਾਰਡ ਵਜੋਂ ਕੰਮ ਕਰਦਾ ਸੀ। ਉਸਦੇ ਪਿੱਛੇ ਉਸਦੀ ਪਤਨੀ ਅਤੇ ਦੋ ਬੱਚੇ ਹਨ। ਜਗਦੀਸ਼ ਕੁਮਾਰ ਘਰ ਵਿੱਚ ਇਕਲੌਤਾ ਕਮਾਉਣ ਵਾਲਾ ਸੀ।
ਇਹ ਵੀ ਪੜ੍ਹੋ : CGC ਯੂਨੀਵਰਸਿਟੀ, ਮੋਹਾਲੀ ਤੇ ਕੈਪਜੈਮਿਨੀ ਵੱਲੋਂ ਕੈਂਪਸ ‘ਚ ਉਦਯੋਗ-ਸੰਬੰਧਿਤ ਤਕਨੀਕੀ ਕੇਂਦਰ ਦੀ ਸ਼ੁਰੂਆਤ
ਇਸ ਭਿਆਨਕ ਹਾਦਸੇ ਵਿੱਚ ਗੱਡੀ ਚਾਲਕ ਦੀ ਵੀ ਮੌਤ ਹੋਈ ਹੈ। ਕਾਰ ਵਿੱਚ ਸਵਾਰ ਬਾਕੀ ਦੋ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਡੀਐਮਸੀ ਹਸਪਤਾਲ ਪਹੁੰਚਿਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























