ਕੁੱਲੂ ਮਨਾਲੀ ਚੰਡੀਗੜ੍ਹ ਮੁੱਖ ਮਾਰਗ ਤੇ ਪਿੰਡ ਬਰੂਵਾਲ ਵਿਖੇ ਅੱਜ ਤੜਕੇ ਕਰੀਬ ਸਾਢੇ ਚਰ ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇੱਕ ਕਾਰ ਕਿਸੇ ਅਣਪਛਾਤੇ ਵਹੀਕਲ ਦੇ ਪਿੱਛੇ ਜਾ ਵੱਜੀ, ਜਿਸ ਕਾਰਨ ਕਾਰ ਵਿੱਚ ਸਵਾਰ ਪੰਜ ਲੋਕਾਂ ਚੋਂ ਇੱਕ ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ ਚਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਚੋਂ ਦਾਖਲ ਕਰਵਾਇਆ ਗਿਆ ਹੈ।
ਮ੍ਰਿਤਕ ਵਿਅਕਤੀ ਅਤੇ ਕਾਰ ਚਾਲਕ ਨੂੰ ਬੜੀ ਮਸ਼ੱਕਤ ਤੋਂ ਬਾਅਦ ਕਾਰ ਵਿੱਚੋਂ ਬਾਹਰ ਕੱਢਿਆ ਗਿਆ ਕਿਉਂਕਿ ਉਕਤ ਵਿਅਕਤੀ ਕਾਰ ਵਿੱਚ ਪ੍ਰੈਸ ਹੋ ਚੁੱਕੇ ਸਨ ਕਾਰ ਦੇ ਕਨੈਕਟਰ ਸਾਈਡ ਬੈਠੇ ਵਿਅਕਤੀ ਦੀ ਮੌਕੇ ਤੇ ਮੌਤ ਹੋ ਚੁੱਕੀ ਸੀ ਜਦੋਂ ਕਿ ਡ੍ਰਾਈਵਰ ਠੀਕ ਦੱਸਿਆ ਜਾ ਰਿਹਾ ਹੈ। ਇਹ ਕਾਰ ਕਿਸ ਵਹੀਕਲ ਦੇ ਪਿੱਛੇ ਵੱਜੀ ਇਸ ਬਾਰੇ ਫਿਲਹਾਲ ਕੁਝ ਵੀ ਪਤਾ ਨਹੀਂ ਹੈ।
ਇਹ ਵੀ ਪੜ੍ਹੋ : ਕਮਿਸ਼ਨਰੇਟ ਪੁਲਿਸ ਜਲੰਧਰ ਦੀ ਵੱਡੀ ਕਾਰਵਾਈ, 2 ਮੁਲਜ਼ਮਾਂ ਨੂੰ 13 KG. ਹੈ.ਰੋਇ/ਨ ਸਣੇ ਕੀਤਾ ਕਾਬੂ
ਕੀਰਤਪੁਰ ਸਾਹਿਬ ਪੁਲਿਸ ਵੱਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਾਉਣ ਤੋਂ ਬਾਅਦ ਉਕਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇ ਤੇ ਲੱਗੇ ਕੈਮਰਿਆਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਉਕਤ ਕਾਰ ਕਿਸ ਵਹੀਕਲ ਦੇ ਪਿੱਛੇ ਵੱਜੀ ਹੈ।
ਵੀਡੀਓ ਲਈ ਕਲਿੱਕ ਕਰੋ -: