ਫਿਰੋਜ਼ਪੁਰ ਵਿਚ ਵਿਆਹ ਵਾਲੇ ਘਰ ਵਿਚ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਕੁੜੀ ਦੇ ਮਾਪਿਆਂ ਦਾ ਐਕਸੀਡੈਂਟ ਹੋ ਗਿਆ। ਪਿੰਡ ਗਿਲਾਂ ਵਾਲਾ ਦੇ ਫਾਟਕ ਦੇ ਨੇੜੇ ਇੱਕ ਤੇਜ਼ ਰਫਤਾਰ ਤੋਂ ਆ ਰਹੀ ਕਾਰ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਮੋਟਰਸਾਈਕਲ ‘ਤੇ ਇਕ ਹੀ ਪਰਿਵਾਰ ਦੇ ਜਾ ਰਹੇ 3 ਮੈਂਬਰ ਬੁਰੀ ਤਰ੍ਹਾਂ ਤੋਂ ਜ਼ਖਮੀ ਹੋਹ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿਚੋਂ ਇੱਕ ਹੀ ਹਾਲਤ ਚਿੰਤਾ ਵਾਲੀ ਬਣੀ ਹੋਈ ਹੈ।
ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਦੇ ਪਰਿਵਾਰ ਵਾਲਿਆਂ ਗੁਰਮੀਤ ਸਿੰਘ ਤੇ ਸਤਿੰਦਰਜੀਤ ਸਿੰਘ ਨੇ ਦੱਸਿਆ ਕਿ ਪਤੀ-ਪਤਨੀ ਆਪਣੇ ਮੁੰਡੇ ਦੇ ਨਾਲ ਆਪਣੀ ਧੀ ਦੇ ਵਿਆਰਹ ਦੇ ਕਾਰਡ ਵੰਡਣ ਲਈ ਰਿਸ਼ਤੇਦਾਰਾਂ ਦੇ ਘਰ ਜਾ ਰਹੇ ਸਨ ਅਤੇ ਜਦੋਂ ਉਹ ਪਿੰਡ ਗਿਲਾਂ ਦੇ ਫਾਟਕ ਕੋਲ ਪਹੁੰਚੇ ਤਾਂ ਤੇਜ਼ ਰਫਤਾਰ ਤੇ ਲਾਪਰਵਾਹੀ ਨਾਲ ਆ ਰਹੀ ਕਾਰ ਨੇ ਉਨ੍ਹਾਂ ਦੇ ਨਲਾ ਬੁਰੀ ਤਰ੍ਹਾਂ ਤੋਂ ਐਕਸੀਡੈਂਟ ਕਰ ਦਿੱਤਾ।
ਇਹ ਵੀ ਪੜ੍ਹੋ : ਦਿਲਜੀਤ ਦੋਸਾਂਝ ਨਾਲ ਨਵੇਂ ਸਾਲ ਦਾ ਜਸ਼ਨ ਮਨਾਉਣਗੇ ਲੁਧਿਆਣਾ ਵਾਲੇ, 31 ਦਸੰਬਰ ਨੂੰ ਲਾਇਵ ਕੰਸਰਟ
ਪਰਿਵਾਰ ਦੇ ਤਿੰਨੋਂ ਮੈਂਬਰ ਬੁਰੀ ਤਰ੍ਹਾਂ ਤੋਂ ਜ਼ਖਮੀ ਹੋ ਗਏ ਜਦਕਿ ਕਾਰ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ ਨੂੰ ਲੈ ਕੇ ਪੁਲਿਸ ਵੱਲੋਂ ਕਾਰ ਵਾਲੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਸੰਪਰਕ ਕਰਨ ‘ਤੇ ਸਿਵਲ ਹਸਪਤਾਲ ਫਿਰੋਜ਼ਪੁਰ ਦੀ ਮਹਿਲਾ ਡਾਕਟਰ ਨੇ ਦੱਸਿਆ ਕਿ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਇੱਕ ਜ਼ਖਮੀਆਂ ਦੇ ਵੱਧ ਸੱਟਾਂ ਲੱਗੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: