Accused arrested for : ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ‘ਚ ਮਾਨਾਂਵਾਲਾ ਪਿੰਡ ‘ਚ ਕੁਝ ਸ਼ਰਾਰਤੀ ਲੋਕਾਂ ਨੇ ਦੁਸਹਿਰੇ ਵਾਲੇ ਦਿਨ ਰਾਤ ਦੀ ਜਗ੍ਹਾ ਭਗਵਾਨ ਸ਼੍ਰੀ ਰਾਮ ਦੇ ਪੁਤਲੇ ਨੂੰ ਸਾੜਿਆ ਸੀ। ਇਸ ਮਾਮਲੇ ‘ਚ ਸ਼ਿਕਾਇਤ ਤੋਂ ਬਾਅਦ 14 ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ‘ਚੋਂ ਚਾਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਜਦੋਂ ਕਿ ਬਾਕੀ 10 ਦੀ ਗ੍ਰਿਫਤਾਰੀ ਲਈ ਕੋਸ਼ਿਸ਼ਾਂਜਾਰੀ ਹਨ। ਲੋਪੋਕੇ ਥਾਣਾ ਪੁਲਿਸ ਨੇ ਦੱਸਿਆ ਕਿ ਮਾਨਾਵਾਲਾ ਪਿੰਡ ‘ਚ ਕੁਝ ਸ਼ਰਾਰਤੀ ਲੋਕਾਂ ਨੇ ਭਗਵਾਨ ਸ਼੍ਰੀ ਰਾਮ ਦਾ ਪੁਤਲਾ ਬਣਾ ਕੇ ਉਸ ਨੂੰ ਸਾੜਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ।
ਪੁਲਿਸ ਨੇ ਇਸ ਸਬੰਧ ‘ਚ ਮੰਗਲਵਾਰ ਨੂੰ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ‘ਚ FIR ਦਰਜ ਕੀਤੀ ਹੈ। ਪੁਲਿਸ ਨੇ ਨਾਮਜ਼ਦ ਦੋਸ਼ੀਆਂ ਦੇ ਨਾਂ ਚੰਦਨ ਸਿੰਘ ਦੇ ਬੇਟੇ ਅੰਗਰੇਜ਼ ਸਿੰਘ, ਤਰਲੋਕ ਸਿੰਘ ਦੇ ਬੇਟੇ ਅੰਗਰੇਜ਼ ਸਿੰਘ ਤੇ ਜੀਤੇਂਦਰ ਸਿੰਘ ਤੇ 10 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। DSP ਗੁਰ ਪ੍ਰਤਾਪ ਸਿੰਘ ਸਹੋਤਾ ਨੇ ਦੱਸਿਆ ਕਿ ਵੀਡੀਓ ‘ਚ ਦਿਖਣ ਵਾਲੇ ਦੋਸ਼ੀਆਂ ਦੀ ਪਛਾਣ ਕਰਵਾਈ ਜਾ ਰਹੀ ਹੈ। ਪੁਲਿਸ ਮੁਤਾਬਕ ਮੰਗਲਵਾਰ ਦੀ ਰਾਤ ਸਬ-ਇੰਸਪੈਕਟਰ ਹਰਪਾਲ ਸਿੰਘ ਦੇ ਮੋਬਾਈਲ ‘ਤੇ ਇੱਕ ਨੰਬਰ ਤੋਂ ਵੀਡੀਓ ਭੇਜੀ ਗਈ। ਵੀਡੀਓ ‘ਚ ਉਕਤ ਨੌਜਵਾਨ ਇਹ ਵੀ ਕਹਿੰਦੇ ਹੋਏ ਨਜ਼ਰ ਆਏ ਕਿ ਉਹ ਦੱਸਣਾ ਚਾਹੁੰਦੇ ਹਨ ਕਿ ਰਾਵਣ ਬਹੁਤ ਤਪੱਸਵੀ ਸੀ, ਰਾਮ ਜੋ ਵੀ ਸੀ ਉਹ ਰਾਵਣ ਤੋਂ ਘੱਟ ਤਪੱਸਵੀ ਸੀ। ਇਸ ਲਈ ਉਹ ਭਗਵਾਨ ਰਾਮ ਦਾ ਪੁਤਲਾ ਫੂਕਣ ਰਹੇ ਹਨ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸਾਰੇ ਹਿੰਦੂ ਸੰਗਠਨਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ।
ਵੀਡੀਓ ‘ਚ ਕੁਝ ਸ਼ਰਾਰਤੀ ਲੋਕ ਭਗਵਾਨ ਸ਼੍ਰੀ ਰਾਮ ਦਾ ਪੁਤਲਾ ਸਾੜ ਕੇ ਉਸ ਨੂੰ ਅੱਗ ਦੇ ਹਵਾਲੇ ਕਰ ਰਹੇ ਹਨ। ਹਿੰਦੂ ਸੰਗਠਨਾਂ ‘ਚ ਇਸ ਨੂੰ ਲੈ ਕੇ ਕਾਫੀ ਰੋਸ ਪ੍ਰਗਟਾਇਆ ਜਾ ਰਿਹਾ ਹੈ। ਆਲ ਇੰਡੀਆ ਹਿੰਦੂ ਟਕਸਾਲੀ ਦਲ ਦੇ ਨੇਤਾ ਸੁਨੀਲ ਅਰੋੜਾ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਸੜਕਾਂ ਜਾਮ ਕੀਤੀਆਂ ਜਾਣਗੀਆਂ। ਦੋਸ਼ੀਆਂ ਨੂੰ ਫੜ ਲਿਆ ਗਿਆ ਹੈ ਤੇ ਪੁਲਿਸ ਵੱਲੋਂ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਮਾਮਲੇ ਦੀ ਤਹਿ ਤੱਕ ਪੁੱਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।