ਅੰਮ੍ਰਿਤਸਰ ਦੇ ਹਲਕਾ ਬਾਬਾ ਬਕਾਲਾ ਦੇ ਨਜ਼ਦੀਕ ਪਿੰਡ ਰਈਆ ਵਿਖੇ ਮੁਲਜ਼ਮਾਂ ਅਤੇ ਪੁਲਿਸ ਦੇ ਵਿਚਕਾਰ ਮੁਠਭੇੜ ਹੋਈ। ਮੁਲਜ਼ਮ ਇੱਕ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਸਨ। ਪੁਲਿਸ ਵੱਲੋਂ ਲਗਾਤਾਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਸੀ। ਅੱਜ ਜਦੋਂ ਪੁਲਿਸ ਨੇ ਮੁਲਜ਼ਮਾਂ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਮੁਲਜ਼ਮਾਂ ਨੇ ਪੁਲਿਸ ‘ਤੇ ਫੈਰੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਇੱਕ ਮੁਲਜ਼ਮ ਦੀ ਮੌਤ ਹੋ ਗਈ।

DIG ਬਾਰਡਰ ਰੇਂਜ ਸੰਦੀਪ ਗੋਇਲ ਤੇ SSP ਦਿਹਾਤੀ ਸੁਹੇਲ ਕਾਸਿਮ ਮੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮਾਂ ਵੱਲੋਂ ਪਿਛਲੇ ਦਿਨੀ ਪਿੰਡ ਧੂਲਕਾ ਦੇ ਵਿੱਚ ਇੱਕ ਦੁਕਾਨਦਾਰ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਮੁਲਜ਼ਮਾਂ ਨੇ ਫਿਰੌਤੀ ਨਾ ਦੇਣ ‘ਤੇ ਇੱਕ ਦੁਕਾਨਦਾਰ ਦਾ ਕਤਲ ਕੀਤਾ ਸੀ। ਪੁਲਿਸ ਲਗਾਤਾਰ ਉਹਨਾਂ ਦੋਸ਼ੀਆਂ ਦੀ ਭਾਲ ਵਿੱਚ ਲੱਗੀ ਹੋਈ ਸੀ। ਜਦੋਂ ਪੁਲਿਸ ਨੂੰ ਪਤਾ ਚੱਲਿਆ ਕਿ ਦੋ ਦੋਸ਼ੀ ਰਈਆ ਨਹਿਰ ਦੇ ਨਜ਼ਦੀਕ ਦੇਖੇ ਗਏ ਹਨ ਤਾਂ ਪੁਲਿਸ ਵੱਲੋਂ ਪਿੱਛਾ ਕੀਤਾ ਗਿਆ।
ਇਹ ਵੀ ਪੜ੍ਹੋ : ਜਲੰਧਰ ‘ਚ 2 ਗੱਡੀਆਂ ਤੇ ਬਾਈਕ ਵਿਚਾਲੇ ਟੱ.ਕਰ, ਗੱਡੀਆਂ ‘ਚ ਮਚੇ ਅੱ.ਗ ਦੇ ਭਾਂਬੜ, ਇੱਕ ਨੌਜਵਾਨ ਦੀ ਮੌ.ਤ, 3 ਜ਼ਖਮੀ
ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਨੇ ਮੁਲਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵੱਲੋਂ ਫਾਇਰਿੰਗ ਕਰ ਦਿੱਤੀ ਗਈ। ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ ਫਾਇਰਿੰਗ ਦੌਰਾਨ ਦੋਨਾਂ ਮੁਲਜ਼ਮਾਂ ਦੇ ਗੋਲੀਆਂ ਲੱਗੀਆਂ। ਪੁਲਿਸ ਵੱਲੋਂ ਜ਼ਖਮੀ ਮੁਲਜ਼ਮਾਂ ਨੂੰ ਇਲਾਜ ਦੇ ਲਈ ਅੰਮ੍ਰਿਤਸਰ ਹਸਪਤਾਲ ਵਿੱਚ ਭੇਜਿਆ ਗਿਆ। ਇੱਥੇ ਇੱਕ ਮੁਲਜ਼ਮ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਜਾ ਬਿੱਲਾ ਵਜੋਂ ਹੋਈ ਹੈ ਜੋ ਕਿ ਤਰਨ ਤਾਰਨ ਦਾ ਰਹਿਣ ਵਾਲਾ ਹੈ ਅਤੇ ਇੱਕ ਨੌਜਵਾਨ ਦੀ ਗ੍ਰਿਫ਼ਤਾਰੀ ਕੀਤੀ ਗਈ ਜੋ ਕਿ ਅੰਮ੍ਰਿਤਸਰ ਕ੍ਰਿਸ਼ਨਾ ਨਗਰ ਦਾ ਰਹਿਣ ਵਾਲਾ ਹੈ।
ਵੀਡੀਓ ਲਈ ਕਲਿੱਕ ਕਰੋ -:
























