ਤਰਨਤਾਰਨ ਪੁਲਿਸ ਨੇ ਆਪ ਸਰਪੰਚ ਹਰਬਿੰਦਰ ਸਿੰਘ ਦੇ ਕਤਲਕਾਂਡ ਦੇ ਦੋ ਦੋਸ਼ੀ ਪੁਲਿਸ ਐਨਕਾਊਟਰ ਵਿਚ ਪੁਲਿਸ ਦੀ ਗੋਲੀ ਲੱਗਣ ਨਾਲ ਜਖਮੀ ਹੋ ਗਏ। ਜਖਮੀ ਦੋਸ਼ੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਇਹ ਐਨਕਾਊਂਟਰ ਪੱਟੀ ਦੇ ਜਾਲੋਕੇ ਦੇ ਕੋਲ ਹੋਈ, ਜਿਥੇ ਬਦਮਾਸ਼ਾਂ ਨੇ ਪੁਲਿਸ ਪਾਰਟੀ ‘ਤੇ ਫਾਇਰਿੰਗ ਕੀਤੀ, ਜਿਸ ਦੇ ਜਵਾਬ ਵਿਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ।
18 ਫਰਵਰੀ ਦੀ ਦੁਪਹਿਰ ਨੂੰ ਪੱਟੀ ਹਲਕੇ ਦੇ ਪਿੰਡ ਸ਼ੇਰੋਂ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਸਰਪੰਚ ਹਰਬਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਮਾਮਲੇ ਦੀ ਜਾਂਚ ਜਾਰੀ ਰੱਖ ਰਹੀ ਹੈ।

ਇਸ ਤੋਂ ਪਹਿਲਾਂ 22 ਫਰਵਰੀ ਨੂੰ ਨੌਸ਼ਹਿਰਾ ਪੰਨੂ ਕਸਬੇ ਵਿੱਚ ਪੁਲਿਸ ਦਾ ਅਪਰਾਧੀਆਂ ਨਾਲ ਐਨਕਾਊਂਟਰ ਹੋਇਆ ਸੀ। ਉਸ ਐਨਕਾਊਂਟਰ ਦੌਰਾਨ, ਮੁੱਖ ਦੋਸ਼ੀ ਸ਼ਰਨਪ੍ਰੀਤ, ਜਿਸਨੂੰ ਸਰਪੰਚ ਹਰਬਿੰਦਰ ਸਿੰਘ ਦੇ ਕਤਲ ਵਿੱਚ ਨਾਮਜ਼ਦ ਕੀਤਾ ਗਿਆ ਸੀ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਸ਼ਰਨਪ੍ਰੀਤ ਖਡੂਰ ਸਾਹਿਬ ਦੇ ਪਿੰਡ ਚੋਹਲਾ ਸਾਹਿਬ ਦਾ ਰਹਿਣ ਵਾਲਾ ਹੈ ਅਤੇ ਕਤਲ ਸਮੇਂ ਵਿਆਹ ਸਮਾਰੋਹ ਵਿੱਚ ਮੌਜੂਦ ਸੀ।
ਇਹ ਵੀ ਪੜ੍ਹੋ : ਕਲਯੁਗੀ ਪੁੱਤ ਵੱਲੋਂ ਪਿਤਾ ਦਾ ਬੇਰਹਿਮੀ ਕਤਲ, ਨੀਲੇ ਡਰੰਮ ‘ਚ ਪਾਈ ਦੇਹ, ਪੜ੍ਹਾਈ ਕਰਕੇ ਹੋਇਆ ਵਿਵਾਦ!
ਬੁੱਧਵਾਰ ਸਵੇਰੇ ਮੁਕਾਬਲੇ ਵਿੱਚ ਜ਼ਖਮੀ ਹੋਏ ਦੋਵੇਂ ਅਪਰਾਧੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਉਨ੍ਹਾਂ ਤੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ ਹੈ। ਫੋਰੈਂਸਿਕ ਟੀਮਾਂ ਘਟਨਾ ਸਥਾਨ ਦੀ ਜਾਂਚ ਕਰ ਰਹੀਆਂ ਹਨ। ਪੁਲਿਸ ਹੁਣ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਹੋਰ ਪੁੱਛਗਿੱਛ ਕਰੇਗੀ, ਜਿਸ ਨਾਲ ਮਾਮਲੇ ਵਿੱਚ ਹੋਰ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
























