ਪੰਜਾਬ ਮੰਤਰੀ ਮੰਡਲ ਦੀ ਅੱਜ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪੰਜਾਬ ਦੇ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਲਈ ਵੱਡਾ ਅਤੇ ਇਤਿਹਾਸਕ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਨੇ ਤੇਜ਼ਾਬ ਪੀੜਤਾਂ ਲਈ ਵੱਡਾ ਫੈਸਲਾ ਲੈਂਦਿਆਂ ਉਨ੍ਹਾਂ ਦੀ ਪੈਨਸ਼ਨ ਦੀ ਰਕਮ ਵਿੱਚ ਵਾਧਾ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਐਸਿਡ ਅਟੈਕ ਪੀੜਤਾਂ ਨੂੰ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਦੀ ਸੀ, ਪਰ ਹੁਣ ਇਸ ਨੂੰ ਵਧਾ ਕੇ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ, ਇਸ ਵਿੱਚ ਥਰਡ ਜੈਂਡਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਕਈ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਵਿੱਚ ਦੋ ਹਜ਼ਾਰ ਪੀਟੀਆਈ ਅਧਿਆਪਕਾਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਦਕਿ ਮੈਡੀਕਲ ਖੇਤਰ ਵਿੱਚ ਵੀ ਵੱਡੀ ਰਾਹਤ ਦਿੱਤੀ ਗਈ ਹੈ। 13 ਸਪੋਰਟਸ ਇੰਜਰੀ ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਦੇ ਨਾਲ-ਨਾਲ 97 ਰੈਜ਼ੀਡੈਂਟ ਡਾਕਟਰਾਂ ਦੀ ਭਰਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਚੌਕੀਦਾਰਾਂ ਦੇ ਭੱਤੇ ਵਿੱਚ ਵੀ ਵਾਧਾ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਪੁੱਡਾ ਦੇ ਡਿਫਾਲਟਰਾਂ ਲਈ ਵੀ ਵੱਡੀ ਸਕੀਮ ਲੈ ਕੇ ਆਈ ਹੈ।
ਚਾਰ ਮਹੀਨਿਆਂ ਮਗਰੋਂ ਹੋਈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ ਕਿ ਵੱਖ-ਵੱਖ ਵਿਭਾਗਾਂ ਵਿੱਚ ਤਿੰਨ ਹਜ਼ਾਰ ਅਸਾਮੀਆਂ ’ਤੇ ਭਰਤੀ ਕਰਕੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਇਨ੍ਹਾਂ ਵਿੱਚੋਂ 2000 ਪੀਟੀਆਈ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ, ਜਦੋਂ ਕਿ ਸਿਹਤ ਵਿਭਾਗ ਵਿੱਚ 822 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। NRI ਭਾਰਤੀਆਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਛੇ ਨਵੀਆਂ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : 3,000 ਅਸਾਮੀਆਂ ‘ਤੇ ਹੋਵੇਗੀ ਫੌਰਨ ਭਰਤੀ, ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ
ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ 2028 ਤੱਕ ਵੱਖ-ਵੱਖ ਪੜਾਵਾਂ ਵਿੱਚ ਅਦਾ ਕੀਤੇ ਜਾਣਗੇ। ਹਾਲਾਂਕਿ, ਜੇਕਰ ਬਜਟ ਦੀ ਵਿਵਸਥਾ ਪਹਿਲਾਂ ਕੀਤੀ ਜਾਂਦੀ ਹੈ, ਤਾਂ ਇਸਦੀ ਅਦਾਇਗੀ ਪਹਿਲਾਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 24 ਅਤੇ 25 ਫਰਵਰੀ ਨੂੰ ਬੁਲਾਇਆ ਜਾਵੇਗਾ। ਦੁਪਹਿਰ 12 ਵਜੇ ਸ਼ੁਰੂ ਹੋਈ ਇਹ ਮੀਟਿੰਗ 3 ਵਜੇ ਤੱਕ ਜਾਰੀ ਰਹੀ। ਡਾਕਟਰ ਚੀਮਾ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ। ਹੁਣ ਉਸ ਮਾਮਲੇ ਵਿੱਚ ਟਰੈਵਲ ਏਜੰਟਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
