ਪੰਜਾਬ ਪੁਲਿਸ ਨੇ ਬੰਬੀਹਾ ਗਰੁੱਪ, ਜੱਗੂ ਭਗਵਾਨਪੁਰੀਆ ਗੈਂਗਸਟਰਾਂ ‘ਤੇ ਵੱਡੀ ਕਾਰਵਾਈ ਕੀਤੀ। ਸਵੇਰ ਤੋਂ ਹੀ 409 ਪੁਲਿਸ ਟੀਮਾਂ ਨੇ ਇਕੱਠੇ ਬਠਿੰਡਾ, ਫਿਰੋਜ਼ਪੁਰ ਤੇ ਪਟਿਆਲਾ ਦੇ ਆਸ-ਪਾਸ ਦੇ ਏਰੀਆ ਵਿਚ 2371 ਟਿਕਾਣਿਆਂ ‘ਤੇ ਸਰਚ ਮੁਹਿੰਮ ਸ਼ੁਰੂ ਕੀਤੀ ਹੈ। ਇਹ ਸਾਰੇ ਟਿਕਾਣੇ ਬੰਬੀਹਾ ਗੈਂਗ, ਜੱਗੂ ਭਗਵਾਨਪੁਰੀਆ ਤੇ ਹੋਰ ਗੈਂਗਸਟਰਾਂ ਦੇ ਕਾਰੋਬਾਰੀਆਂ ਦੇ ਹਨ।
ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਤੋਂ ਬੰਬੀਹਾ ਗੈਂਗ, ਜੱਗੂ ਭਗਵਾਨਪੁਰੀਆ ਤੇ ਹੋਰ ਗੈਂਗਸਟਰਾਂ ਨਾਲ ਜੁੜੇ ਲੋਕਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਸੀ। ਪੂਰੀ ਰਿਪੋਰਟ ਦੇ ਆਧਾਰ ‘ਤੇ ਹਾਈਕਮਾਂਡ ਦੇ ਹੁਕਮਾਂ ਦੇ ਬਾਅਦ ਪੂਰੇ ਪੰਜਾਬ ਵਿਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਪੂਰੇ ਪੰਜਾਬ ਵਿਚ ਇਕੱਠੇ ਇਨ੍ਹਾਂ ਟਿਕਾਣਿਆਂ ‘ਤੇ ਕਾਰਵਾਈ ਸ਼ੁਰੂ ਕੀਤੀ ਗਈ। ਪੰਜਾਬ ਵਿਚ 2371 ਟਿਕਾਣਿਆਂ ਨੂੰ ਛਾਪੇ ਲਈ ਚੁਣਿਆ ਗਿਆ। ਪੂਰੀ ਸਰਚ ਮੁਹਿੰਮ ਨੂੰ ਅੰਜਾਮ ਦੇਣ ਲਈ ਲਗਭਗ 409 ਪੁਲਿਸ ਪਾਰਟੀਆਂ ਨੂੰ ਤਿਆਰ ਕੀਤਾ ਗਿਆ ਸੀ। ਇਨ੍ਹਾਂ ਨੂੰ ਅਲਰਟ ‘ਤੇ ਤਾਂ ਰੱਖਿਆ ਗਿਆ ਸੀਪਰ ਸੁਰੱਖਿਆ ਦੇ ਮੱਦੇਨਜ਼ਰ ਸਵੇਰੇ ਇਨ੍ਹਾਂ ਨਾਲ ਲੋਕੇਸ਼ਨ ਨੂੰ ਸ਼ੇਅਰ ਕੀਤਾ ਗਿਆ।
ਇਹ ਵੀ ਪੜ੍ਹੋ : CM ਮਾਨ ਦਾ ਰਾਜਪਾਲ ‘ਤੇ ਇਕ ਹੋਰ ਪਲਟਵਾਰ, ਬੋਲੇ-‘ਪੰਜਾਬ ਦੇ ਫੈਸਲੇ ਇਲੈਕਟਿਡ ਲੋਕ ਲੈਣਗੇ, ਸਿਲੈਕਟਿਡ ਨਹੀਂ’
ਪੁਲਿਸ ਨੇ ਇਨ੍ਹਾਂ ਟਿਕਾਣਿਆਂ ‘ਤੇ ਕਾਰਵਾਈ ਦੇ ਬਾਅਦ ਗੈਂਗਸਟਰਾਂ ਦੇ ਕਈ ਕਰੀਬੀ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਉਨ੍ਹਾਂ ਤੋਂ ਪੁੱਛਗਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕੁਝ ਥਾਵਾਂ ‘ਤੇ ਇਲੈਕਟ੍ਰਾਨਿਕ ਗੈਜੇਟਸ ਤੇ ਬੰਬੀਹਾ ਗੈਂਗ ਨਾਲ ਜੁੜੇ ਡਾਕੂਮੈਂਟ ਵੀ ਪੁਲਿਸ ਨੇ ਕਬਜ਼ੇ ਵਿਚ ਲਏ ਹਨ ਜਿਨ੍ਹਾਂ ਨੂੰ ਫੋਰੈਂਸਿੰਕ ਜਾਂਚ ਲਈ ਭੇਜ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: