ਪੰਜਾਬ ਪੁਲਿਸ ਵੱਲੋਂ ਟ੍ਰੈਫਿਕ ਨਿਯਮ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤਾ ਗਿਆ ਹੈ। ਹੁਣ 18 ਸਾਲਾਂ ਦੇ ਨਬਾਲਿਗ ਬੱਚੇ ਮੋਟਰਸਾਈਕਲ ਜਾਂ ਕਾਰ ਚਲਾਉਂਦੇ ਫੜੇ ਗਏ ਤਾਂ, ਮਾਪਿਆਂ ਨੂੰ ਕੈਦ ਹੋਵੇਗੀ ਤੇ ਮੋਟਾ ਜੁਰਮਾਨਾ ਵੀ ਲਗਾਇਆ ਜਾਵੇਗਾ। ਇਹ ਹੁਕਮ ਟ੍ਰੈਫਿਕ ਅਤੇ ਸੜਕ ਸੁਰੱਖਿਆ ਪੰਜਾਬ ਚੰਡੀਗੜ੍ਹ ਵੱਲੋਂ ਸਮੂਹ ਕਮਿਸ਼ਨਰ ਪੁਲਿਸ, ਸਮੂਹ ਸੀਨੀਅਰ ਕਪਤਾਲ ਪੁਲਿਸ ਨੂੰ ਜਾਰੀ ਕੀਤੇ ਗਏ ਹਨ।
ਜਾਰੀ ਕੀਤੇ ਗਏ ਟ੍ਰੈਫਿਕ ਅਤੇ ਸੜਕ ਸੁਰੱਖਿਆ ਪੰਜਾਬ ਚੰਡੀਗੜ੍ਹ ਵੱਲੋਂ ਹੁਕਮਾਂ ਵਿਚ ਸਮੂਹ ਕਮਿਸ਼ਨਰ ਪੁਲਿਸ, ਸਮੂਹ SSPs ਲਿਖਿਆ ਗਿਆ ਹੈ ਕਿ, ਆਪ ਦੇ ਅਧੀਨ ਤਾਇਨਾਤ ਟਰੈਫਿਕ ਐਜੂਕੇਸ਼ਨ ਸੈਲ/ਟਰੈਫਿਕ ਸਟਾਫ ਰਾਹੀਂ ਆਮ ਪਬਲਿਕ ਨੂੰ ਜਿਲ੍ਹਾ ਪੱਧਰ ਤੇ ਪਬਲਿਕ ਰਿਲੇਸ਼ਨ ਅਫਸਰ ਰਾਹੀ ਸਕੂਲਾਂ ਵਿੱਚ ਜਾ ਕੇ ਬੱਚਿਆ ਨੂੰ ਇੱਕ ਮਹੀਨੇ ਲਈ ਭਾਵ 31.07.2024 ਤੱਕ ਮੋਟਰ ਵਹੀਕਲ ਐਕਟ (ਸੋਧ 2019) ਦੀ ਧਾਰਾ 199-ਏ ਅਤੇ 199-ਬੀ ਬਾਰੇ ਜਾਗਰੂਕ ਕੀਤਾ ਜਾਵੇ।
ਇਸ ਦੇ ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਕੋਈ ਨਾਬਾਲਗ ਬੱਚਾ 31.07.2024 ਤੋਂ ਬਾਅਦ 2 ਪਹੀਆਂ ਅਤੇ 4 ਪਹੀਆਂ ਵਹੀਕਲ ਚਲਾਉਂਦਾ ਦੌਰਾਨੇ ਚੈਕਿੰਗ ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦੇ ਮਾਤਾ ਪਿਤਾ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਿਸ ਵਿੱਚ ਉਨ੍ਹਾਂ ਨੂੰ 3 ਸਾਲ ਦੀ ਕੈਦ ਅਤੇ 25000 ਜੁਰਮਾਨਾ ਵੀ ਹੋ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਦਿੱਤੇ ਜਾਣਗੇ ਇੰਨੇ ਰੁਪਏ
ਇਸੇ ਤਰ੍ਹਾਂ ਜੇਕਰ ਕੋਈ ਨਾ-ਬਾਲਗ ਬੱਚਾ ਕਿਸੇ ਪਾਸੋ 2 ਪਹੀਆਂ ਵਾਹਨ ਜਾਂ 4 ਪਹੀਆਂ ਵਾਹਨ ਮੰਗ ਕੇ ਚਲਾਉਂਦਾ ਹੈ ਤਾਂ ਉਸ ਵਹੀਕਲ ਮਾਲਕ ਦੇ ਖਿਲਾਫ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਸਬੰਧੀ ਵੱਧ ਤੋ ਵੱਧ ਜਾਗਰੂਰਕਤਾ ਕੈਂਪ ਲਗਾਏ ਜਾਣ। ਇਸ ਸਬੰਧੀ ਕੀਤੀ ਗਈ ਕਾਰਵਾਈ ਤੇ ਮਿਤੀ 01.08.2024 ਨੂੰ ਦਿਨ ਪ੍ਰਤੀ ਦਿਨ ਲਗਾਏ ਗਏ ਕੈਂਪਾਂ ਦੀਆਂ ਫੋਟੋਆਂ, ਲੋਕੇਸ਼ਨਾਂ, ਅਖਬਾਰਾਂ ਦੀਆਂ ਕਟਿੰਗਾਂ ਇਸ ਦਫਤਰ ਨੂੰ ਭੇਜੀਆਂ ਜਾਣ।
ਵੀਡੀਓ ਲਈ ਕਲਿੱਕ ਕਰੋ -: