ਫਰੀਦਕੋਟ ਦੇ ਭੋਲੂਵਾਲਾ ਰੋਡ ਤੋਂ ਬੀਤੇ ਵੀਰਵਾਰ ਦੀ ਸ਼ਾਮ ਨੂੰ ਘਰੋਂ ਲਾਪਤਾ ਹੋਈ 35 ਸਾਲਾ ਔਰਤ ਦੀ ਐਕਟਿਵਾ ਸ਼ੁੱਕਰਵਾਰ ਦੀ ਸ਼ਾਮ ਫਰੀਦਕੋਟ ਦੇ ਮਚਾਕੀ ਮੱਲ ਸਿੰਘ ਰੋਡ ‘ਤੇ ਨਹਿਰ ਦੇ ਪੁਲ ਨੇੜਿਓਂ ਮਿਲੀ। ਸ਼ੱਕ ਹੈ ਕਿ ਉਸ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਅਤੇ ਹੁਣ ਗੋਤਾਖੋਰਾਂ ਦੀ ਮਦਦ ਨਾਲ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਔਰਤ ਦਾ ਇਕ ਦਿਨ ਪਹਿਲਾਂ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਗਲੀ ਦੇ ਇਕ ਨੌਜਵਾਨ ਨਾਲ ਚੈਟਿੰਗ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਉਹ ਐਕਟਿਵਾ ਲੈ ਕੇ ਘਰੋਂ ਲਾਪਤਾ ਹੋ ਗਈ ਸੀ। ਪੁਲਿਸ ਨੂੰ ਸੂਚਿਤ ਕਰਨ ਤੋਂ ਬਾਅਦ ਪਰਿਵਾਰ ਵੱਲੋਂ ਭਾਲ ਕੀਤੀ ਜਾ ਰਹੀ ਸੀ। ਜਾਣਕਾਰੀ ਮੁਤਾਬਕ ਰਮਨ ਬਜਾਜ ਪਤਨੀ ਜਤਿੰਦਰ ਕੁਮਾਰ ਦਾ ਉਨ੍ਹਾਂ ਦੀ ਹੀ ਗਲੀ ‘ਚ ਰਹਿਣ ਵਾਲੇ ਇਕ ਨੌਜਵਾਨ ਨਾਲ ਚੈਟਿੰਗ ਨੂੰ ਲੈ ਕੇ ਝਗੜਾ ਹੋ ਗਿਆ ਸੀ।
ਇਸ ਮਾਮਲੇ ਵਿੱਚ ਨੌਜਵਾਨ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਇਸ ਮਾਮਲੇ ਨੂੰ ਲੈ ਕੇ ਉਕਤ ਪਰਿਵਾਰ ਵੀਰਵਾਰ ਸ਼ਾਮ ਨੂੰ ਉਨ੍ਹਾਂ ਦੀ ਦੁਕਾਨ ‘ਤੇ ਆਇਆ ਸੀ ਅਤੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ, ਜਿਸ ਤੋਂ ਬਾਅਦ ਰਮਨ ਬਜਾਜ ਐਕਟਿਵਾ ਲੈ ਕੇ ਘਰੋਂ ਚਲੀ ਗਈ ਅਤੇ ਵਾਪਸ ਨਹੀਂ ਆਈ। ਇਸੇ ਦੌਰਾਨ ਸ਼ੁੱਕਰਵਾਰ ਸ਼ਾਮ ਨੂੰ ਉਸ ਦੀ ਐਕਟਿਵਾ ਮਿਲੀ। ਔਰਤ ਦੀ ਇੱਕ ਕੁੜੀ (15) ਅਤੇ ਇੱਕ ਮੁੰਡਾ (12) ਹੈ।
ਔਰਤ ਦੇ ਪਤੀ ਜਤਿੰਦਰ ਕੁਮਾਰ ਅਤੇ ਭਰਾ ਸੰਦੀਪ ਕੁਮਾਰ ਨੇ ਦੱਸਿਆ ਕਿ ਰਮਨ ਦਾ ਗਲੀ ਵਿਚ ਰਹਿਣ ਵਾਲੇ ਮੰਨੂ ਨਾਂ ਦੇ ਨੌਜਵਾਨ ਨਾਲ ਚੈਟਿੰਗ ਕਰਨ ਨੂੰ ਲੈ ਕੇ ਝਗੜਾ ਹੋ ਗਿਆ ਸੀ ਅਤੇ ਮੰਨੂ ਦੇ ਪਰਿਵਾਰ ਵੱਲੋਂ ਧਮਕੀਆਂ ਮਿਲਣ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੋ ਗਈ ਸੀ। ਹੁਣ ਉਸ ਦੀ ਐਕਟਿਵਾ ਨਹਿਰ ਨੇੜਿਓਂ ਮਿਲੀ ਹੈ। ਉਨ੍ਹਾਂ ਨੂੰ ਇਹ ਵੀ ਸ਼ੱਕ ਹੈ ਕਿ ਰਮਨ ਨੂੰ ਕਿਤੇ ਜ਼ਬਰਦਸਤੀ ਨਹਿਰ ਵਿੱਚ ਨਾ ਸੁੱਟ ਦਿੱਤਾ ਗਿਆ ਹੋਵੇ।
ਇਹ ਵੀ ਪੜ੍ਹੋ : ਅਮਰੀਕਾ ਤੋਂ 295 ਹੋਰ ਭਾਰਤੀ ਹੋਣਗੇ ਡਿਪੋਰਟ! ਫੌਜ ਨੇ ਲਏ ਹਿਰਾਸਤ ‘ਚ
ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਏਐਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਪਹਿਲਾਂ ਦੂਜੀ ਧਿਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਅਤੇ ਬਾਅਦ ਵਿੱਚ ਦੇਰ ਰਾਤ ਇਸ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਵੀ ਘਰੋਂ ਲਾਪਤਾ ਹੋਣ ਦੀ ਸੂਚਨਾ ਦਿੱਤੀ। ਹੁਣ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਔਰਤ ਦੀ ਭਾਲ ਕਰ ਰਹੀ ਹੈ। ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
