ਪੰਜਾਬੀ ਫਿਲਮ ਇੰਡਸਟਰੀ ਦੀ ਅਦਾਕਾਰਾ ਮੈਂਡੀ ਤੱਖਰ ਅਤੇ ਸ਼ੇਖਰ ਕੌਸ਼ਲ ਦਾ ਵਿਆਹ ਦੇ 2 ਸਾਲਾਂ ਬਾਅਦ ਹੀ ਤਲਾਕ ਹੋ ਗਿਆ ਹੈ। ਤਲਾਕ ਆਪਸੀ ਸਹਿਮਤੀ ਨਾਲ ਹੋਇਆ ਸੀ। ਸ਼ੁੱਕਰਵਾਰ ਨੂੰ ਦਿੱਲੀ ਦੀ ਸਾਕੇਤ ਜ਼ਿਲ੍ਹਾ ਅਦਾਲਤ ਦੀ ਫੈਮਿਲੀ ਕੋਰਟ ਨੇ ਦੋਵਾਂ ਧਿਰਾਂ ਵੱਲੋਂ ਦਾਇਰ ਸਾਂਝੀ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਪਹਿਲੇ ਮੋਸ਼ਨ ਨੂੰ ਮਨਜ਼ੂਰੀ ਦੇ ਦਿੱਤੀ।
ਸ਼ੇਖਰ ਅਤੇ ਮੈਂਡੀ ਨੇ 13 ਫਰਵਰੀ, 2024 ਨੂੰ ਚੰਡੀਗੜ੍ਹ ਵਿੱਚ ਸਿੱਖ ਰੀਤੀ-ਰਿਵਾਜਾਂ (ਆਨੰਦ ਕਾਰਜ) ਮੁਤਾਬਕ ਅਤੇ 14 ਫਰਵਰੀ, 2024 ਨੂੰ ਹਿੰਦੂ ਰੀਤੀ-ਰਿਵਾਜਾਂ ਮੁਤਾਬਕ ਵਿਆਹ ਕੀਤਾ। ਸ਼ੇਖਰ ਇੱਕ ਹਿੰਦੂ ਪਰਿਵਾਰ ਨਾਲ ਸਬੰਧਤ ਹੈ। ਮੈਂਡੀ ਤੱਖਰ ਇਸ ਵੇਲੇ ਮੁੰਬਈ ਵਿੱਚ ਰਹਿੰਦੀ ਹੈ, ਜਦੋਂਕਿ ਸ਼ੇਖਰ ਕੌਸ਼ਲ ਮੋਹਾਲੀ ਵਿੱਚ ਰਹਿੰਦਾ ਹੈ।

ਫੈਮਿਲੀ ਕੋਰਟ ਵਿੱਚ ਦੋਵਾਂ ਧਿਰਾਂ ਵੱਲੋ ਆਪਸੀ ਸਹਿਮਤੀ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ। ਮੈਂਡੀ ਤੱਖਰ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਈਸ਼ਾਨ ਮੁਖਰਜੀ ਨੇ ਕਿਹਾ ਕਿ ਫੈਮਿਲੀ ਕੋਰਟ ਨੇ ਆਪਸੀ ਸਹਿਮਤੀ ਨਾਲ ਦਾਇਰ ਪਹਿਲੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, ਹੁਣ 19 ਜਨਵਰੀ ਨੂੰ ਖੁੱਲ੍ਹਣਗੇ ਸਕੂਲ, ਵਧਦੀ ਠੰਡ ਦੇ ਮੱਦੇਨਜ਼ਰ ਲਿਆ ਫੈਸਲਾ
ਹਾਲਾਂਕਿ, ਈਸ਼ਾਨ ਮੁਖਰਜੀ ਨੇ ਵੱਖ ਹੋਣ ਦੀਆਂ ਸ਼ਰਤਾਂ ਅਤੇ ਸਮਝੌਤੇ ਦੇ ਵੇਰਵਿਆਂ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਮਝੌਤੇ ਨਾਲ ਸਬੰਧਤ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਹੈ। ਇਸ ਮਾਮਲੇ ਵਿੱਚ ਕਿਸੇ ਵੀ ਧਿਰ ਵੱਲੋਂ ਜਨਤਕ ਤੌਰ ‘ਤੇ ਕੋਈ ਦੋਸ਼ ਜਾਂ ਬਿਆਨ ਨਹੀਂ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
























