ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਨੇ ਆਦੇਸ਼ ਪ੍ਰਤਾਪ ਸਿਘ ਕੈਰੋਂ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਉਨ੍ਹਾਂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲੱਗੇ ਹਨ। ਇਹ ਕਾਰਵਾਈ ਖਡੂਰ ਸਾਹਿਬ ਦੇ ਅਕਾਲੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਦੇ ਬਾਅਦ ਕੀਤੀ ਗਈ ਹੈ।
ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਲੰਬੇ ਸਮੇਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਰਹੇ ਹਨ। ਪਾਰਟੀ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਨਹੀਂ ਹਟੇ। ਸੁਖਬੀਰ ਬਾਦਲ ਨੇ ਖੁਦ ਇਸ ਲਈ ਕੋਸ਼ਿਸ਼ ਕੀਤੀ ਪਰ ਉਹ ਨਹੀਂ ਰੁਕੇ। ਇਸੇ ਲਈ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ : ਫਾਜ਼ਿਲਕਾ ਪੁਲਿਸ ਤੇ BSF ਨੂੰ ਮਿਲੀ ਵੱਡੀ ਸਫਲਤਾ, 7 ਨ.ਸ਼ਾ ਤ.ਸਕਰਾਂ ਨੂੰ ਹੈ.ਰੋਇ.ਨ ਤੇ ਡ.ਰੱਗ ਮਨੀ ਸਣੇ ਫੜਿਆ
ਸੁਖਬੀਰ ਬਾਦਲ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਟਵੀਟ ਕੀਤਾ ਤੇ ਕਿਹਾ ਸਰਦਾਰਾ! ਅੱਜ ਦਿਲ ਜਿੱਤ ਲਿਆ ਈ। ਮੇਰੀ ਜਾਨ ਵੀ ਹਾਜ਼ਰ ਹੈ ਤੇਰੀ ਲਈ। ਤੇਰੇ ਇਸ ਵੱਡੇ ਫੈਸਲੇ ਕਰਕੇ ਮੈਂ ਅੱਜ ਹੀ ਚੋਣ ਜਿੱਤ ਗਿਆ ਹਾਂ। ਧੰਨਵਾਦ ਪ੍ਰਧਾਨ ਜੀ.
ਵੀਡੀਓ ਲਈ ਕਲਿੱਕ ਕਰੋ -: