ਨਸ਼ਾ ਤਸਕਰਾਂ ਵਿਰੁੱਧ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਜਲੰਧਰ ਦੇ ਦਿਹਾਤੀ ਇਲਾਕੇ ਦੇ ਬਿਲਗਾ ਦੇ ਪਿੰਡ ਬੁਰਜ ਹਸਨ ਵਿੱਚ ਪੁਲਿਸ ਪਾਰਟੀ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੱਕ ਤਸਕਰੀ ਦੇ ਘਰ ‘ਤੇ ਬੁਲਡੋਜ਼ਰ ਚਲਾਇਆ ਗਿਆ। ਤਸਕਰ ਦੀ ਪਛਾਣ ਸੁਰਿੰਦਰ ਸਿੰਘ ਉਰਫ਼ ਸ਼ਿੰਦਾ ਪੁੱਤਰ ਹਰਬੰਸ ਸਿੰਘ ਵਾਸੀ ਬੁਰਜ ਹਸਨ ਥਾਣਾ ਬਿਲਗਾ, ਜਲੰਧਰ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਤਸਕਰ ਸੁਰਿੰਦਰ ਸਿੰਘ ਖ਼ਿਲਾਫ਼ ਪਹਿਲਾਂ ਹੀ 13 ਮਾਮਲੇ ਦਰਜ ਹਨ।

ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਸੁਰਿੰਦਰ ਨੇ ਦੋ ਮੰਜ਼ਿਲਾ ਕੋਠੀ ਬਣਾ ਕੇ ਨਸ਼ਿਆਂ ਦੇ ਕਾਰੋਬਾਰ ਲਈ ਵਰਤੀ ਜਾਂਦੀ 30 ਮਰਲੇ ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕੀਤਾ ਹੋਇਆ ਸੀ। ਜਿਸ ਸਬੰਧੀ ਪੰਚਾਇਤ ਨੇ ਬੀਡੀਪੀਓ ਦਫ਼ਤਰ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਇਸ ਦੇ ਨਾਲ ਹੀ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ ਅਤੇ ਇਸ ਜ਼ਮੀਨ ਨੂੰ ਪੰਚਾਇਤ ਅਤੇ ਬੀਡੀਪੀਓ ਦਫ਼ਤਰ ਦੇ ਹਵਾਲੇ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਮੌਸਮ ਵਿਭਾਗ ਵੱਲੋਂ ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
ਇਸ ਸਬੰਧੀ ਜਾਣਕਾਰੀ ਦਿੰਦਿਆਂ DSP ਫਿਲੌਰ ਨੇ ਦੱਸਿਆ ਕਿ ਥਾਣਾ ਬਿਲਗਾ ਦੇ ਮੁੱਖ ਅਫਸਰ ਇੰਸਪੈਕਟਰ ਪਲਵਿੰਦਰ ਸਿੰਘ ਦੀ ਟੀਮ ਨੇ ਨਸ਼ਾ ਤਸਕਰ ਸੁਰਿੰਦਰ ਸਿੰਘ ਉਰਫ਼ ਸ਼ਿੰਦਾ ਪੁੱਤਰ ਹਰਬੰਸ ਸਿੰਘ, ਵਾਸੀ ਬੁਰਜ ਹਸਨ, ਥਾਣਾ ਬਿਲਗਾ, ਜ਼ਿਲ੍ਹਾ ਜਲੰਧਰ ਵਿਰੁੱਧ ਨਸ਼ਾ ਤਸਕਰੀ ਤਹਿਤ ਕੁੱਲ 13 ਮਾਮਲੇ ਅਤੇ ਲੜਾਈ ਦੇ 3 ਮਾਮਲੇ ਦਰਜ ਕੀਤੇ ਹਨ। ਉਕਤ ਮੁਲਜ਼ਮ ਲਗਾਤਾਰ ਨਸ਼ਿਆਂ ਦਾ ਕਾਰੋਬਾਰ ਕਰ ਰਿਹਾ ਹੈ।
DSP ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ, ਅੱਜ ਨਸ਼ਾ ਤਸਕਰ ਸੁਰਿੰਦਰ ਸਿੰਘ ਉਰਫ਼ ਸ਼ਿੰਦਾ ਪੁੱਤਰ ਹਰਬੰਸ ਸਿੰਘ, ਵਾਸੀ ਬੁਰਜ ਹਸਨ, ਥਾਣਾ ਬਿਲਗਾ, ਜ਼ਿਲ੍ਹਾ ਜਲੰਧਰ ਵੱਲੋਂ ਨਸ਼ਾ ਵੇਚਣ ਲਈ ਪੰਚਾਇਤੀ ਜ਼ਮੀਨ ‘ਤੇ ਘਰ ਦੀ ਵਾਧੂ ਉਸਾਰੀ ਨੂੰ ਕਬਜ਼ੇ ਤੋਂ ਮੁਕਤ ਕਰਵਾ ਕੇ ਨਾਇਬ ਤਹਿਸੀਲਦਾਰ ਨੂਰਮਹਿਲ ਦੀ ਹਾਜ਼ਰੀ ਵਿੱਚ ਪੰਚਾਇਤ ਅਤੇ ਬੀਡੀਪੀਓ ਦਫ਼ਤਰ ਨੂੰ ਸੌਂਪ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























