ਏਡੀਜੀਪੀ ਐੱਸਕੇ ਅਸਥਾਨਾ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਮੈਕਸ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਅਸਥਾਨਾ ਨੂੰ ਕੁੱਝ ਦਿਨ ਪਹਿਲਾਂ ਏਡੀਜੀਪੀ ਵਰਿੰਦਰ ਕੁਮਾਰ ਦੀ ਥਾਂ ਬੀਓਆਈ ਦੇ ਮੁਖੀ ਵਜੋਂ ਤਾਇਨਾਤ ਕੀਤਾ ਗਿਆ ਸੀ। ਏਡੀਜੀਪੀ ਅਸਥਾਨਾ ਨੇ ਦਿੱਤੀ ਆਪਣੀ ਛੁੱਟੀ ਦੀ ਅਰਜ਼ੀ ਵਿੱਚ ਕਿਹਾ ਕਿ ਉਸ ਦੀ ਮੈਡੀਕਲ ਐਮਰਜੈਂਸੀ ਸੀ ਜਿਸ ਕਾਰਨ ਡਾਕਟਰ ਨੇ ਉਨ੍ਹਾਂ ਨੂੰ ਅਗਲੇ 48 ਘੰਟਿਆਂ ਲਈ ਮੁਕੰਮਲ ਆਰਾਮ ‘ਤੇ ਰਹਿਣ ਦੀ ਸਲਾਹ ਦਿੱਤੀ ਹੈ।

ਪੰਜਾਬ ਪੁਲਿਸ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਏਡੀਜੀਪੀ ਐੱਸ.ਕੇ. ਅਸਥਾਨਾ ਐਤਵਾਰ ਰਾਤ ਨੂੰ ਅਚਾਨਕ ਹਸਪਤਾਲ ਵਿੱਚ ਦਾਖਲ ਹੋ ਗਏ। ਉਨ੍ਹਾਂ ਦਾ ਇਲਾਜ ਮੁਹਾਲੀ ਦੇ ਮੈਕਸ ਹਸਪਤਾਲ ਵਿੱਚ ਚੱਲ ਰਿਹਾ ਹੈ। ਇਸ ਵਿਚਕਾਰ ਖ਼ਬਰ ਹੈ ਕਿ ਐੱਸ.ਕੇ. ਅਸਥਾਨਾ ਨੂੰ ਆਈ. ਸੀ. ਯੂ. ਵਿੱਚ ਸ਼ਿਫਟ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”
