ਮਨੁੱਖੀ ਅਧਿਕਾਰਾਂ ਅਤੇ ਜ਼ਮੀਨੀ ਪੱਧਰ ਦੀ ਰਾਜਨੀਤੀ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਐਡਵੋਕੇਟ ਬੂਟਾ ਸਿੰਘ ਬੈਰਾਗੀ ਨੇ ਆਮ ਆਦਮੀ ਪਾਰਟੀ (‘ਆਪ’) ਦਾ ਪੱਲਾ ਫੜ ਲਿਆ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।
ਪਾਰਟੀ ਵਿੱਚ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ‘ਆਪ’ ਦੀਆਂ ਲੋਕ-ਕੇਂਦਰਿਤ ਨੀਤੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਭਾਵਸ਼ਾਲੀ ਸ਼ਾਸਨ ਸੂਬੇ ਦੇ ਲੋਕਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ।
ਐਡਵੋਕੇਟ ਬੂਟਾ ਸਿੰਘ ਬੈਰਾਗੀ ਦਾ ਮਨੁੱਖੀ ਅਧਿਕਾਰਾਂ ਦੇ ਖੇਤਰ ਵਿੱਚ ਇੱਕ ਸ਼ਾਨਦਾਰ ਕਰੀਅਰ ਰਿਹਾ ਹੈ। ਉਨ੍ਹਾਂ ਨੇ ਰਾਜਨੀਤਿਕ ਦ੍ਰਿਸ਼ਟੀਕੋਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਕਈ ਚੋਣਾਂ ਵੀ ਲੜੀਆਂ ਹਨ। ਉਨ੍ਹਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਦੀ ਸਿਆਸੀ ਅਤੇ ਸਮਾਜਿਕ ਪਹੁੰਚ ਦਾ ਕਾਫ਼ੀ ਵਿਸਥਾਰ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਪਹਿਲਗਾਮ ਹ.ਮਲੇ ‘ਚ ਸ਼ਹੀਦ ਹੋਏ ਵਿਨੈ ਨਰਵਾਲ ਦੇ ਘਰ ਪਹੁੰਚੇ ਮਨਕੀਰਤ ਔਲਖ, ਪਰਿਵਾਰ ਨੂੰ ਦਿੱਤਾ ਦਿਲਾਸਾ
ਇਸ ਮੌਕੇ ਬੋਲਦਿਆਂ ਐਡਵੋਕੇਟ ਬੈਰਾਗੀ ਨੇ ਆਮ ਆਦਮੀ ਪਾਰਟੀ ਰਾਹੀਂ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਣ ‘ਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਪਾਰਟੀ ਵਿੱਚ ਦੁਬਾਰਾ ਸ਼ਾਮਲ ਕਰਨ ਲਈ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਉੱਚ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ, “ਇਹ ਇੱਕ ਅਜਿਹਾ ਪਲੇਟਫਾਰਮ ਹੈ ਜੋ ਸੱਚਮੁੱਚ ਸਮਾਜ ਦੀ ਬਿਹਤਰੀ ਲਈ ਕੰਮ ਕਰਦਾ ਹੈ। ਮੈਂ ‘ਆਪ’ ਪਰਿਵਾਰ ਵਿੱਚ ਸ਼ਾਮਲ ਹੋ ਕੇ ਬਹੁਤ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ।”
ਵੀਡੀਓ ਲਈ ਕਲਿੱਕ ਕਰੋ -:
























