ਇਸ ਸਮੇਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਨਾਲ ਵਿਵਾਦ ਵਿਚਕਾਰ ਐਡਵੋਕੇਟ ਜਰਨਲ ਏ. ਪੀ. ਐੱਸ. ਦਿਓਲ ਨੇ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ, ਅਜੇ ਅਧਿਕਾਰਤ ਤੌਰ ‘ਤੇ ਐਲਾਨ ਕੀਤਾ ਜਾਣਾ ਬਾਕੀ ਹੈ।
ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਜਗ੍ਹਾ ਦੂਜੇ ਕਿਸੇ ਦੀ ਭਾਲ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਸੀ। ਸਿੱਧੂ ਤੇ ਵੱਖ-ਵੱਖ ਸਿੱਖ ਸਮੂਹ ਅੰਮ੍ਰਿਤ ਪਾਲ ਸਿੰਘ ਦਿਓਲ ਦੀ ਨਿਯੁਕਤੀ ਨੂੰ ਲੈ ਕੇ ਲਗਾਤਾਰ ਸੀ. ਐੱਮ. ਚੰਨੀ ਸਰਕਾਰ ਨਾਲ ਨਾਰਾਜ਼ ਸਨ।
ਏ. ਪੀ. ਐੱਸ. ਦਿਓਲ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਦੀ ਪੈਰਵੀ ਕਰਦੇ ਰਹੇ ਹਨ। ਨਵਜੋਤ ਸਿੰਘ ਸਿੱਧੂ ਏ. ਪੀ. ਐੱਸ. ਦਿਓਲ ਅਤੇ ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਦੀ ਨਿਯੁਕਤੀ ਨੂੰ ਲੈ ਕੇ ਖਾਸਾ ਨਾਰਾਜ਼ ਸਨ ਅਤੇ ਉਨ੍ਹਾਂ ਪ੍ਰਧਾਨਗੀ ਤੋਂ ਵੀ ਅਸਤੀਫਾ ਦੇ ਦਿੱਤਾ ਸੀ। ਹੁਣ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਧੜੇਬੰਦੀ ਨੂੰ ਘੱਟ ਕਰਨ ਦੇ ਯਤਨ ਕਰਨ ਵਿੱਚ ਜੁਟ ਗਈ ਹੈ। ਪੰਜਾਬ ਪੁਲਸ ਦੇ ਰੈਗੂਲਰ ਡੀ. ਜੀ. ਪੀ. ਦੀ ਨਿਯੁਕਤੀ ਲਈ ਸਰਕਾਰ ਪਹਿਲਾਂ ਹੀ ਯੂ. ਪੀ. ਐੱਸ. ਸੀ. ਨੂੰ ਅਧਿਕਾਰੀਆਂ ਦੇ ਨਾਮ ਭੇਜ ਚੁੱਕੀ ਹੈ। ਸੂਤਰਾਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਵਿਚਾਲੇ ਤੱਲਖੀ ਘਟਾਉਣ ਲਈ ਹਾਈਕਮਾਨ ਨੇ ਨਿਯੁਕਤੀਆਂ ‘ਤੇ ਵਿਚਾਰ ਕਰਨ ਲਈ ਕਿਹਾ ਸੀ।
ਵੀਡੀਓ ਲਈ ਕਲਿੱਕ ਕਰੋ -: