ਪੰਜਾਬ ਵਿਚ ਅੱਜ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਬਿਜਲੀ ਮਿਲੇ, ਇਸ ਲਈ ਸੀਐੱਮ ਭਗਵੰਤ ਮਾਨ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਵਿਚ ਹਰ ਮੁੱਦੇ ‘ਤੇ ਵਿਸਤਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੇ ਬਾਅਦ ਸੀਐੱਮ ਨੇ ਕਿਹਾ ਕਿ ਕਿਸਾਨਾਂ ਨੂੰ ਵਾਅਦੇ ਮੁਤਾਬਕ 8 ਘੰਟੇ ਬਿਨਾਂ ਕਿਸੇ ਰੁਕਾਵਟ ਤੋਂ ਬਿਜਲੀ ਦਿੱਤੀ ਜਾਵੇਗੀ ਨਾਲ ਹੀ ਕਿਸਾਨਾਂ ਨੂੰ ਦਿਨ ਵਿਚ ਬਿਜਲੀ ਦੇਣ ਲਈ ਸਰਕਾਰ ਪੂਰੀ ਤਰ੍ਹਾਂ ਤੋਂ ਵਚਨਬੱਧ ਹੈ। ਮੀਟਿੰਗ ਵਿਚ ਵਿੱਤ ਮੰਤਰੀ ਹਰਪਾਲ ਚੀਮਾ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਤੇ ਸਾਰੇ ਅਧਿਕਾਰੀ ਮੌਜੂਦ ਰਹੇ।
ਸੂਬੇ ਵਿਚ ਝੋਨੇ ਦੇ ਸੀਜ਼ਨ ਲਈ ਅੱਜ 6 ਜ਼ਿਲ੍ਹਿਆਂ ਵਿਚ ਨਹਿਰੀ ਪਾਣੀ ਛੱਡਿਆ ਗਿਆ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮਾਨਸਾਤੇ ਬਠਿੰਡਾ ਨੂੰ ਨਹਿਰੀ ਪਾਣੀ ਮਿਲਿਆ। ਸਰਕਾਰ ਨੇ ਲੋਕਾਂ ਨੂੰਅਪੀਲ ਕੀਤੀ ਹੈ ਕਿ ਉਹ ਨਹਿਰੀ ਪਾਣੀ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ। ਇਸ ਤੋਂ ਪਹਿਲਾਂ ਨਹਿਰਾਂ ਦੀ ਸਫਾਈ ਤੇ ਹੋਰ ਕੰਮ ਪੂਰੇ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਸੁਨੀਲ ਜਾਖੜ ਨੂੰ ਕੋਈ ਮਨਿਸਟਰੀ ਨਾ ਮਿਲਣ ‘ਤੇ ਸੁਖਜਿੰਦਰ ਰੰਧਾਵਾ ਨੇ ਚੁੱਕੇ ਸਵਾਲ, ਕਹੀ ਇਹ ਗੱਲ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਮਾਲਵਾ ਖੇਤਰ ਵਿਚ ਜ਼ਿਲ੍ਹਾ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਤੋਂ ਇਲਾਵਾ ਰਾਸ਼ਟਰੀ ਸਰਹੱਦ ਦੀਆਂ ਕੰਢੇਦਾਰ ਤਾਰ ਤੋਂ ਪਾਰ ਝੋਨੇ ਦੀ ਬਿਜਾਈ ਅੱਜ ਤੋਂ ਸ਼ੁਰੂ ਹੋਵੇਗੀ ਜਦੋਂ ਕਿ ਪਿਛਲੇ ਸਾਲ ਮਾਲਵਾ ਵਿਚ ਝੋਨੇ ਦੀ ਬਿਜਾਈ 16 ਜੂਨ ਤੋਂ ਸ਼ੁਰੂ ਹੋਈ ਸੀ। ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿਚ ਝੋਨੇ ਦੀ ਬਿਜਾਈ ਲਈ 15 ਜੂਨ ਤੈਅ ਕੀਤੀ ਗਈ ਹੈ ਜਦੋਂ ਕਿ ਪਿਛਲੇ ਸਾਲ 9 ਜ਼ਿਲ੍ਹਿਆਂ ਵਿਚ ਝੋਨੇ ਦੀ ਬੀਜਾਈ ਆਖਰੀ ਪੜਾਅ ਵਿਚ 21 ਜੂਨ ਤੋਂ ਸ਼ੁਰੂ ਹੋਈ ਸੀ।
ਵੀਡੀਓ ਲਈ ਕਲਿੱਕ ਕਰੋ -: