ਪੰਜਾਬ ਦੇ ਸਕੂਲਾਂ ਮਗਰੋਂ ਹੁਣ ਸਰਕਾਰ ਨੇ ਆਂਗਣਵਾੜੀ ਕੇਂਦਰਾਂ ਵਿਚ ਵੀ ਛੁੱਟੀਆਂ ਵਧਾ ਦਿੱਤੀਆਂ ਹਨ। ਸਰਕਾਰ ਨੇ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਵਧਦੀ ਠੰਢ ਦੇ ਮੱਦੇਨਜ਼ਰ ਲਿਆ ਗਿਆ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਸਰਦੀ ਦਾ ਮੌਸਮ ਹੋਣ ਕਾਰਨ ਛੋਟੇ ਬੱਚਿਆਂ ਦਾ ਆਂਗਣਵਾੜੀ ਕੇਂਦਰਾਂ ਵਿੱਚ ਆਉਣਾ ਬਹੁਤ ਔਖਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ। 7 ਜਨਵਰੀ ਤੋਂ 3 ਤੋਂ 6 ਸਾਲ ਦੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਵਿੱਚ ਲਿਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਛੁੱਟੀਆਂ 2025 ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਆਂਗਣਵਾੜੀ ਵਰਕਰਾਂ ਨੂੰ ਛੁੱਟੀਆਂ ਦੌਰਾਨ 3-6 ਸਾਲ ਦੀ ਉਮਰ ਦੇ ਬੱਚਿਆਂ ਨੂੰ ਘਰ ਲਿਜਾਣ ਵਾਲਾ ਰਾਸ਼ਨ ਮੁਹੱਈਆ ਕਰਵਾਇਆ ਜਾਵੇ।
ਦੱਸ ਦੇਈਏ ਕਿ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਸਮੇਤ ਕਈ ਸੂਬਿਆਂ ‘ਚ ਠੰਡ ਵਧੇਗੀ। ਇਸ ਦੇ ਨਾਲ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੀਤੇ ਦਿਨ ਹੋਈ ਬਾਰਿਸ਼ ਤੋਂ ਬਾਅਦ ਮੌਸਮ ਵਿੱਚ ਵੱਡਾ ਬਦਲਾਅ ਆਇਆ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 5 ਡਿਗਰੀ ਦੀ ਗਿਰਾਵਟ ਨੇ ਸਰਦੀਆਂ ਦੀ ਸ਼ੁਰੂਆਤ ਕਰ ਦਿੱਤੀ ਹੈ। ਲਗਾਤਾਰ ਵਧ ਰਹੀ ਠੰਢ ਕਾਰਨ ਸੂਬਾ ਸਰਕਾਰ ਨੇ ਸਕੂਲਾਂ ‘ਚ ਬੱਚਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਸੂਬੇ ਦੇ ਸਕੂਲਾਂ ਵਿੱਚ ਪਹਿਲਾਂ ਸਰਦੀਆਂ ਦੀਆਂ ਛੁੱਟੀਆਂ 31 ਦਸੰਬਰ ਤੱਕ ਕੀਤੀਆਂ ਗਈਆਂ ਸਨ ਪਰ ਵਧਦੀ ਠੰਢ ਨੂੰ ਦੇਖਦੇ ਹੋਏ ਹੁਣ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਹੁਣ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ।
ਇਹ ਵੀ ਪੜ੍ਹੋ : ਪ੍ਰਾਪਰਟੀ ਟੈਕਸ ਜਮ੍ਹਾ ਕਰਾਉਣ ਦਾ ਆਖ਼ਰੀ ਦਿਨ, ਨਵੇਂ ਸਾਲ ਤੋਂ ਲੱਗੂ 10 ਫੀਸਦੀ ਜੁਰਮਾਨਾ
ਦੱਸ ਦੇਈਏ ਕਿ ਸੂਬੇ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਚੱਲ ਰਹੀਆਂ ਹਨ। ਪਰ 31 ਦਸੰਬਰ ਤੱਕ ਠੰਢ ਦੀ ਤੀਬਰਤਾ ਵੀ ਵਧ ਗਈ ਹੈ। ਜਿਸ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਬੱਚਿਆਂ ਦੀਆਂ ਛੁੱਟੀਆਂ ਵਿੱਚ ਵਧਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਆਪਣੇ ਐਕਸ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: