ਦੇਸ਼ ਦੇ ਕਈ ਰਾਜਾਂ ਵਿੱਚ ਵਾਂਟੇਡ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ਨੂੰ AGTF ਨੇ ਗ੍ਰਿਫ਼ਤਾਰ ਕਰ ਲਿਆ ਹੈ। ਨੀਰਜ ਚਸਕਾ ਕਤਲ ਦੀਆਂ 7 ਵਾਰਦਾਤਾਂ ਵਿੱਚ ਵਾਂਟੇਡ ਸੀ। AGTF ਟੀਮ ਹੁਣ ਸ਼ੂਟਰ ਤੋਂ ਪੁੱਛਗਿੱਛ ਕਰਨ ਵਿੱਚ ਜੁਟੀ ਹੋਈ ਹੈ, ਤਾਂ ਜੋ ਉਸਦੇ ਨੈੱਟਵਰਕ ਨਾਲ ਜੁੜੇ ਹੋਰ ਸ਼ੂਟਰਾਂ ਦਾ ਪਤਾ ਕਰ ਕੇ ਉਨ੍ਹਾਂ ਨੂੰ ਵੀ ਕਾਬੂ ਕੀਤਾ ਜਾ ਸਕੇ। ਨੀਰਜ ਚਸਕਾ ‘ਤੇ ਪੰਜਾਬ ਸਣੇ ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ।
ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ਨੂੰ ਗ੍ਰਿਫ਼ਤਾਰ ਕਰਨ ‘ਤੇ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰ ਕੇ ਪੰਜਾਬ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ। ਬੰਬੀਹਾ ਗੈਂਗ ਵੱਲੋਂ ਪੰਜਾਬ ਪੁਲਿਸ ਨੂੰ ਨੀਰਜ ਚਸਕਾ ਨੂੰ ਗ੍ਰਿਫ਼ਤਾਰ ਕਰਨ ‘ਤੇ ਬੁਰਾ ਅੰਜ਼ਾਮ ਭੁਗਤਣ ਦੀ ਚਿਤਾਵਨੀ ਦਿੱਤੀ ਗਈ ਹੈ। ਪੰਜਾਬ ਪੁਲਿਸ ਵੀ ਲਗਾਤਾਰ ਗੈਂਗਸਟਰਾਂ ਵੱਲੋਂ ਵਰਤੋਂ ‘ਚ ਲਿਆਂਦੇ ਜਾ ਰਹੇ ਸੋਸ਼ਲ ਪਲੇਟਫਾਰਮ ‘ਤੇ ਨਜ਼ਰ ਬਣਾਈ ਹੋਈ ਹੈ।
ਇਹ ਵੀ ਪੜ੍ਹੋ: ‘ਫੋਟੋ ਫੋਬੀਆ’ ਬੀਮਾਰੀ ਦਾ ਸ਼ਿਕਾਰ ਹੋਏ ਸਾਬਕਾ CM ਚਰਨਜੀਤ ਚੰਨੀ ! USA ‘ਚ ਚੱਲ ਰਿਹੈ ਇਲਾਜ
ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਗੁਰਲਾਲ ਬਰਾੜ ਦੇ ਕਤਲ ਮਗਰੋਂ ਗੈਂਗਵਾਰ ਸ਼ੁਰੂ ਹੋਈ ਸੀ। ਲਾਰੈਂਸ ਅਤੇ ਬੰਬੀਹਾ ਗਰੁੱਪ ਵਿੱਚ ਲਗਾਤਾਰ ਜੰਗ ਦੇਖਣ ਨੂੰ ਮਿਲ ਰਹੀ ਹੈ। ਗੁਰਲਾਲ ਬਰਾੜ ਗੈਂਗਸਟਰ ਗੋਲਡੀ ਬਰਾੜ ਦਾ ਭਰਾ ਸੀ। ਇਸ ਤੋਂ ਬਾਅਦ ਸੰਦੀਪ ਨੰਗਲ ਅੰਬੀਆਂ, ਵਿੱਕੀ ਮਿੱਡੂਖੇੜਾ ਦਾ ਕਤਲ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ। ਜਿਸ ਤੋਂ ਬਾਅਦ ਗੈਂਗਵਾਰ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: