ਜਸਬੀਰ ਜੱਸੀ ਦੇ ਧਾਰਮਿਕ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਨੇ ਸਪੱਸ਼ਟੀਕਰਨ ਜਾਰੀ ਕੀਤਾ ਹੈ ਕਿ ਗਾਇਕ ਖਿਲਾਫ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਜਥੇਦਾਰ ਗੜਗੱਜ ਦੇ ਬਿਆਨ ਦ ਕਿਸੇ ਵਿਅਕਤੀ ਵਿਸ਼ੇਸ਼ ਨਾਲ ਕੋਈ ਸਬੰਧ ਨਹੀਂ ਹੈ ਹੈ। ਜਥੇਦਾਰ ਨੇ ਰਹਿਤ ਮਰਿਆਦਾ ਦ ਹਵਾਲਾ ਦਿੰਦਿਆਂ ਸੰਗਤ ‘ਚ ਗੁਰਬਾਣੀ ਦਾ ਪਾਠ ਤੇ ਕੀਰਤਨ ਸਿੱਖ ਵੱਲੋਂ ਹੀ ਕਰਨ ਦੀ ਗੱਲ ਕਹੀ ਸੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਮੀਡੀਆ ਕੋਆਰਡੀਨੇਟਰ ਜਸਕਰਨ ਸਿੰਘ ਨੇ ਕਿਹਾ ਕਿ ਜਥੇਦਾਰ ਨੇ ਗਾਇਕ ਜੱਸੀ ਬਾਰੇ ਕੋਈ ਟਿੱਪਣੀ ਨਹੀਂ ਕੀਤੀ। ਧਾਰਮਿਕ ਸਿਧਾਂਤਾਂ ਮੁਤਾਬਕ ਸਿੱਖਾਂ ਵੱਲੋਂ ਕੀਤੇ ਜਾ ਰਹੇ ਕੀਰਤਨ ’ਤੇ ਜਥੇਦਾਰ ਦਾ ਬਿਆਨ ਆਮ ਟਿੱਪਣੀ ਸੀ ਅਤੇ ਕਿਸੇ ਵਿਅਕਤੀ ਵਿਸ਼ੇਸ਼ ਨਾਲ ਸਬੰਧਤ ਨਹੀਂ ਸੀ।

ਦੱਸ ਦੇਈਏ ਕਿ ਸ਼ਹੀਦੀ ਸਮਾਗਮਾਂ ਦੌਰਾਨ ਜਸਬੀਰ ਜੱਸੀ ਨੇ ਭਾਈ ਹਰਜਿੰਦਰ ਸਿੰਘ ਜੀ ਸ਼੍ਰੀਨਗਰ ਵਾਲਿਆਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕੀਰਤਨ ਕੀਤਾ ਸੀ ਤੇ ਇਸ ਦੀ ਵੀਡੀਓ ਵੀ ਫੇਸਬੁੱਕ ‘ਤੇ ਪੋਸਟ ਕੀਤੀ ਸੀ। ਇਸ ਤੋਂ ਬਾਅਦ ਜਥੇਦਾਰ ਗੜਗੱਜ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਸੰਗਤ ‘ਚ ਗੁਰਬਾਣੀ ਦਾ ਪਾਠ ਤੇ ਕੀਰਤਨ ਇੱਕ ਸਿੱਖ ਹੀ ਕਰ ਸਕਦਾ ਹੈ ਤੇ ਜੇ ਇਸਦੇ ਉਲਟ ਕੋਈ ਕੀਰਤਨ ਕਰਦਾ ਹੈ ਤਾਂ ਉਹ ਗਲਤ ਹੈ।
ਇਸ ਮਗਰੋਂ ਜਸਬੀਰ ਸਿੰਘ ਨੇ ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਸਪੱਸ਼ਟੀਕਰਨ ਪੋਸਟ ਸਾਂਝੀ ਕੀਤੀ ਤੇ ਕਿਹਾ ਮੈਂ ਕਦੇ ਵੀ ਧਾਰਮਿਕ ਜਾਂ ਰਾਜਨੀਤਿਕ ਮਾਮਲਿਆਂ ‘ਤੇ ਟਿੱਪਣੀ ਨਹੀਂ ਕਰਦਾ, ਕਿਉਂਕਿ ਹਰ ਵਿਸ਼ੇ ‘ਤੇ ਵੱਖੋ-ਵੱਖਰੇ ਵਿਚਾਰ ਹੁੰਦੇ ਹਨ।
ਇਹ ਵੀ ਪੜ੍ਹੋ : ਝੁੱਗੀ ‘ਚ ਸੁੱਤੇ ਭੈਣ-ਭਰਾ ਲਈ ਕਾਲ ਬਣਿਆ ਬਜਰੀ ਵਾਲਾ ਟਰੱਕ, ਜਗਰਾਓਂ ‘ਚ ਵਾਪਰਿਆ ਦਰਦਨਾਕ ਹਾਦਸਾ
ਉਨ੍ਹਾਂ ਕਿਹਾ ਕਿ ਜਦੋਂ ਮੈਂ ਭਾਈ ਹਰਜਿੰਦਰ ਸਿੰਘ ਸਾਹਿਬ ਦੀ ਵੀਡੀਓ ਦੇਖੀ, ਤਾਂ ਮੈਨੂੰ ਲੱਗਾ ਕਿ ਮੈਨੂੰ ਬੋਲਣਾ ਚਾਹੀਦਾ ਹੈ। ਮੈਂ ਉਨ੍ਹਾਂ ਦਾ ਇਸ ਮੁੱਦੇ ‘ਤੇ ਵਿਚਾਰ ਕਰਨ ਅਤੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦੀ ਕੋਸ਼ਿਸ਼ ਕਰਨ ਲਈ ਧੰਨਵਾਦ ਕਰਦਾ ਹਾਂ। ਮੈਂ ਇਹ ਵੀ ਕਹਿਣਾ ਚਾਹੁੰਦਾ ਹਾਂ ਕਿ ਜਥੇਦਾਰ ਸਾਹਿਬ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਮਾਮਲਿਆਂ ਵਿੱਚ ਹਮੇਸ਼ਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਜੋ ਵੀ ਕਿਹਾ, ਮਰਿਆਦਾ ਦੇ ਦਾਇਰੇ ਵਿੱਚ, ਅਸੀਂ ਸਤਿਕਾਰ ਕਰਦੇ ਹਾਂ।
ਵੀਡੀਓ ਲਈ ਕਲਿੱਕ ਕਰੋ -:
























