ਪੰਜਾਬ ਵਿੱਚ ਅਕਾਲੀ ਦਲ ਨੇ ਖਡੂਰ ਸਾਹਿਬ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇੱਥੋਂ ਪਾਰਟੀ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ। ਅਕਾਲੀ ਦਲ ਨੇ ਸਾਰੀਆਂ 13 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Akali Dal announced Virsa Singh
ਅਕਾਲੀ ਦਲ ਨੇ ਗੁਰਦਾਸਪੁਰ ਤੋਂ ਡਾਕਟਰ ਦਲਜੀਤ ਚੀਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਆਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਖਾਲਸਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ, ਪਟਿਆਲਾ ਸੀਟ ਤੋਂ ਐਨਕੇ ਸ਼ਰਮਾ, ਬਠਿੰਡਾ ਸੀਟ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਬਣਾਇਆ ਹੈ।
ਇਹ ਵੀ ਪੜ੍ਹੋ : ਨੈਨੀਤਾਲ ਦੇ ਜੰਗਲਾਂ ‘ਚ ਲੱਗੀ ਭਿਆਨਕ ਅੱ.ਗ, ਹਾਈ ਅਲਰਟ ਜਾਰੀ, ਹੈਲੀਕਾਪਟਰਾਂ ਤੋਂ ਕੀਤੀ ਜਾ ਰਹੀ ਪਾਣੀ ਦੀ ਵਰਖਾ
ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਫਿਰੋਜ਼ਪੁਰ ਤੋਂ ਨਰਦੇਵ ਸਿੰਘ (ਬੌਬੀ ਮਾਨ) ਅਤੇ ਚੰਡੀਗੜ੍ਹ ਤੋਂ ਹਰਦੀਪ ਸਿੰਘ ਸੈਣੀ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: