ਵਿਸਾਖੀ ਤੱਕ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ। ਇਸ ਸਬੰਧੀ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਾਰਟੀ ਨੇ 8 ਅਪ੍ਰੈਲ ਨੂੰ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਕਾਰਜਕਾਰਨੀ ਦੀ ਮੀਟਿੰਗ ਬੁਲਾਈ ਹੈ।
ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਮੀਟਿੰਗ ਦੀ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਦਲਜੀਤ ਸਿੰਘ ਚੀਮਾ ਵੱਲੋਂ ਸਾਂਝੇ ਕੀਤੇ ਗਏ ਪੋਸਟ ਵਿਚ ਕਿਹਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਡੈਲੀਗੇਟ ਇਜਲਾਸ ਦੀਆਂ ਤਰੀਕਾਂ ਦਾ ਫੈਸਲਾ ਕਰਨ ਲਈ 8 ਅਪ੍ਰੈਲ ਨੂੰ ਬਾਅਦ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਕਰਨਗੇ।
ਇਹ ਵੀ ਪੜ੍ਹੋ : ਵਕਫ਼ ਸੋਧ ਬਿੱਲ ਬਣਿਆ ਨਵਾਂ ਕਾਨੂੰਨ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਮਿਲੀ ਮਨਜ਼ੂਰੀ
ਦੱਸ ਦੇਈਏ ਕਿ ਸੁਖਬੀਰ ਬਾਦਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਮੁਖੀ ਬਣਾਇਆ ਗਿਆ। ਪਰ ਅਕਾਲੀ ਦਲ ਦਾ ਨਿਯਮ ਹੈ। ਇਸ ਵਿੱਚ ਪਹਿਲੀ ਸ਼ਰਤ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਣਾ ਹੈ। ਇਸ ਤੋਂ ਬਾਅਦ ਲਗਭਗ 543 ਡੈਲੀਗੇਟ ਮੁਖੀ ਦੀ ਚੋਣ ਕਰਦੇ ਹਨ।
ਅਜਿਹੀ ਸਥਿਤੀ ਵਿੱਚ ਪ੍ਰਧਾਨ ਦੀ ਚੋਣ ਡੈਲੀਗੇਟਾਂ ਦੁਆਰਾ ਕੀਤੀ ਜਾਣੀ ਹੈ। ਉਂਝ ਚਰਚਾ ਹੈ ਕਿ ਸੁਖਬੀਰ ਬਾਦਲ ਵੀ ਪ੍ਰਧਾਨ ਬਣ ਸਕਦੇ ਹਨ, ਕਿਉਂਕਿ ਕਈ ਆਗੂ ਉਨ੍ਹਾਂ ਨੂੰ ਪ੍ਰਧਾਨ ਬਣਾਏ ਜਾਣ ਦੇ ਹੱਕ ਵਿੱਚ ਹਨ। ਹਾਲਾਂਕਿ ਇਸ ਤੋਂ ਪਹਿਲਾਂ ਮੈਂਬਰਸ਼ਿਪ ਮੁਹਿੰਮ 20 ਜਨਵਰੀ ਤੋਂ 20 ਫਰਵਰੀ ਤੱਕ ਸ਼ੁਰੂ ਕੀਤੀ ਜਾਣੀ ਸੀ ਅਤੇ 25 ਲੱਖ ਮੈਂਬਰਸ਼ਿਪ ਦਾ ਟੀਚਾ ਰੱਖਿਆ ਗਿਆ ਹੈ ਪਰ ਬਾਅਦ ਵਿੱਚ ਤਰੀਕਾਂ ਵਧਾ ਦਿੱਤੀਆਂ ਗਈਆਂ।
ਵੀਡੀਓ ਲਈ ਕਲਿੱਕ ਕਰੋ -:
