ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ਮੌਕੇ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅਕਾਲੀ ਦਲ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਹੋਰ ਕਈ ਸੀਨੀਅਰ ਆਗੂ ਸ਼ਾਮਲ ਹੋਏ।
ਰੈਲੀ ਨੂੰ ਸੰਬੋਧਨ ਕਰਦਿਆਂ ਸਿਕੰਦਰ ਸਿੰਘ ਮਲੂਕਾ, ਅਨਿਲ ਜੋਸ਼ੀ, ਸੁੱਚਾ ਸਿੰਘ ਛੋਟੇਪੁਰ ਨੇ ਜਿੱਥੇ ਅਕਾਲੀ ਦਲ ਦੀ ਵਡਿਆਈ ਕੀਤੀ ਤਾਂ ਉੱਥੇ ਹੀ ਕਾਂਗਰਸ ਸਣੇ ਹੋਰ ਵਿਰੋਧੀਆਂ ਪਾਰਟੀਆਂ ਉੱਤੇ ਨਿਸ਼ਾਨਾ ਸਾਧਿਆ। ਇਸ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੈਲੀ ਨੂੰ ਸੰਬੋਧਨ ਕੀਤਾ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ, ਕੋਈ ਵੀ ਕਾਂਗਰਸ, ਭਾਜਪਾ ਜਾਂ ਆਮ ਆਦਮੀ ਪਾਰਟੀ ਨੂੰ ਕਿਸਾਨਾਂ ਅਤੇ ਗਰੀਬਾਂ ਦੀ ਪਾਰਟੀ ਨਹੀਂ ਕਹਿੰਦਾ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਗਰੀਬਾਂ ਵਾਸਤੇ ਆਟਾ ਦਾਲ ਸਕੀਮ, ਪੈਨਸ਼ਨ ਸਕੀਮ ਤੇ ਹੋਰ ਕਈ ਸਕੀਮਾਂ ਚਲਾਈਆਂ। ਰੈਲੀ ਵਿੱਚ ਸ਼ਾਮਲ ਇਨ੍ਹਾਂ ਆਗੂਆਂ ਨੇ ਅਕਾਲੀ ਦਲ ਦੀਆਂ ਕੁਰਬਾਨੀਆਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਪੰਜਾਬ ਲਈ ਇੱਕੋ ਪਾਰਟੀ ਨੂੰ ਦਰਦ ਅਤੇ ਲਗਾਅ ਹੈ ਅਤੇ ਇਹ ਸ਼੍ਰੋਮਣੀ ਅਕਾਲੀ ਦਲ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਵੀ ਪੰਜਾਬ ਲਈ ਅਕਾਲੀ ਦਲ ਲੜਿਆ।
ਵੀਡੀਓ ਲਈ ਕਲਿੱਕ ਕਰੋ -: