ਯੂਥ ਅਕਾਲੀ ਦਲ ਵੱਲੋਂ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਤੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਵਿੱਚ ਸ਼ੁਰੂ ਕੀਤਾ ਬੂਥ ਫਤਿਹ ਮੁਹਿੰਮ ਤਹਿਤ ਵੀਰਵਾਰ ਨੂੰ ਹਲਕਾ ਅਮਲੋਹ ਦੇ ਵੱਖ-ਵੱਖ ਸਰਕਲਾਂ ਵਿੱਚ ਸ੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਯੂਥ ਨੌਜਵਾਨਾਂ ਦੀਆ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਹਨਾਂ ਮੀਟਿੰਗਾਂ ਵਿੱਚ ਯੂਥ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਦਿਹਾਤੀ ਸਰਬਜੀਤ ਸਿੰਘ ਝਿੰਜਰ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਸ਼ਹਿਰੀ ਵਿੱਕੀ ਮਿੱਤਲ ਤੇ ਕੁਲਵੰਤ ਸਿੰਘ ਮਹਿਤੋ ਲੋਕ ਸਭਾ ਇੰਚਾਰਜ ਬਸਪਾ ਨੇ ਵਿਸ਼ੇਸ਼ ਤੌਰ ਤੇ ਸ਼ਾਮਲ ਹੋ ਕੇ ਮੀਟਿੰਗਾਂ ਨੂੰ ਸੰਬੋਧਨ ਕੀਤਾ।
ਵੱਖ-ਵੱਖ ਆਗੂਆਂ ਵੱਲੋਂ ਅਪਣੇ ਸੰਬੋਧਨ ਵਿੱਚ ਜਿਥੇ ਯੂਥ ਨੌਜਵਾਨਾਂ ਦੇ ਜੋਸ਼ ਤੇ ਹੋਸ਼ ਦੀ ਗੱਲ ਕਰਦਿਆਂ 2022 ਵਿੱਚ ਗੱਠਜੋੜ ਦੀ ਸਰਕਾਰ ਬਣਾਉਣ ਦੀ ਗੱਲ ਆਖੀ। ਉਂਥੇ ਬੂਥ ਪੱਧਰ ਤੇ ਅਪਣੀ ਜਿੰਮੇਵਾਰੀ ਸਮਝਦੇ ਹੋਏ ਕੰਮ ਕਰਨ ਦੀ ਗੱਲ ਆਖੀ।ਤਾ ਜੋ ਇਸ ਹਲਕੇ ਤੋ ਸ੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਵੱਡੀ ਜਿੱਤ ਦਰਜ਼ ਕਰਵਾਈ ਜਾਵੇ। ਰਾਜੂ ਖੰਨਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਿਥੇ ਕਾਂਗਰਸ ਸਰਕਾਰ ਸੂਬੇ ਅੰਦਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਥੇ ਲੋਕਾਂ ਨੂੰ ਭਰਮਾਉਣ ਲਈ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਨਿੱਤ ਦਿਨ ਸੋਸੇ ਛੱਡੇ ਜਾ ਰਹੇ ਹਨ। ਜਿਨ੍ਹਾਂ ਤੋਂ ਲੋਕ ਭਲੀਭਾਂਤ ਜਾਣੂ ਹਨ।
Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe
ਉਹਨਾਂ ਆਮ ਆਦਮੀ ਪਾਰਟੀ ਦੀ ਗੱਲ ਕਰਦਿਆਂ ਕਿਹਾ ਕਿ ਇਸ ਪਾਰਟੀ ਦਾ ਕੋਈ ਵਜੂਦ ਨਹੀ ਤੇ ਇਸ ਪਾਰਟੀ ਦੇ ਆਗੂ ਸਿਰਫ ਤੇ ਸਿਰਫ ਹੋਰਨਾਂ ਪਾਰਟੀਆਂ ਨੂੰ ਭੰਡ ਕਿ ਸਤਾ ਵਿੱਚ ਆਉਣਾ ਚਾਹੁੰਦਾ ਹਨ ਜਿਹਨਾਂ ਦੀ ਲੁੰਬੜ ਚਾਲਾਂ ਤੋ ਪੰਜਾਬ ਦੇ ਲੋਕ ਭਲੀ ਭਾਂਤ ਜਾਣੂ ਹਨ। ਰਾਜੂ ਖੰਨਾ ਨੇ ਵੱਖ-ਵੱਖ ਮੀਟਿੰਗਾਂ ਵਿੱਚ ਜੁੜੇ ਵੱਡੀ ਗਿਣਤੀ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ 2022 ਵਿੱਚ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਘਰ ਘਰ ਤੱਕ ਪਹੁੰਚ ਕਰਨ ਤਾਂ ਜੋ ਹਲਕਾ ਅਮਲੋਹ ਤੋਂ ਗੱਠਜੋੜ ਨੂੰ ਵੱਡੀ ਜਿੱਤ ਦਰਜ਼ ਕਰਵਾਈ ਜਾਵੇ ਤੇ ਹਲਕੇ ਦੇ ਰੁੱਕੇ ਵਿਕਾਸ ਕਾਰਜ ਨੂੰ ਮੁੜ ਲੀਹੇ ਪਾਇਆ ਜਾ ਸਕੇ। ਇਨ੍ਹਾਂ ਮੀਟਿੰਗਾਂ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।