ਅਗਲੇ ਮਹੀਨੇ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨਿਡਰ ਹੋ ਕੇ ਲੜਨ ਦਾ ਸੰਦੇਸ਼ ਦੇਣ ਲਈ ਅਤੇ ਵਰਕਰਾਂ ਵਿਚ ਜੋਸ਼ ਭਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਗੁਰੂਹਰਸਹਾਏ ਪੁੱਜ ਕੇ ਵਾਰਡ ਪੱਧਰ ਤੇ ਦੌਰਾ ਕੀਤਾ ਗਿਆ ਅਤੇ ਵਾਰਡ ਪੱਧਰ ਤੇ ਮੀਟਿੰਗ ਦੀ ਬਜਾਏ ਰੈਲੀ ਦਾ ਰੂਪ ਧਾਰਿਆ ਸੰਗਤਾਂ ਨੂੰ ਸੰਬੋਧਨ ਕੀਤਾ।
ਸ: ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿੱਚ ਸ਼ਹਿਰ ਪੱਧਰ ਤੇ ਵਿਕਾਸ ਕਰਵਾਉਣ ਲਈ ਨਗਰ ਕੌਂਸਲ ਚੋਣਾਂ ਜਿੱਤਣੀਆਂ ਵੀ ਅਤਿ ਜ਼ਰੂਰੀ ਹਨ। ਜਿਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਨਿਡਰ ਹੋ ਕੇ ਚੋਣਾਂ ਲੜਨ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਵੱਖ-ਵੱਖ ਥਾਵਾਂ ‘ਤੇ ਕੀਤੇ ਸੰਬੋਧਨ ਵਿੱਚ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਵੱਲੋਂ ਉਹ ਵਾਅਦੇ ਪੂਰੇ ਨਹੀਂ ਕੀਤੇ ਗਏ ਬਲਕਿ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਵੀ ਖੋਹ ਲਈਆਂ ਗਈਆਂ ।ਸਰਦਾਰ ਬਾਦਲ ਨੇ ਕਾਂਗਰਸ ਦੀਆਂ ਨਲਾਇਕੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕਾਂ ਉੱਤੇ ਜਾਂ ਸਹੂਲਤਾਂ ਬਾਰੇ ਪੂਰੀ ਤਰ੍ਹਾਂ ਵਾਕਿਫ਼ ਕਰਾਇਆ ।