ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਤਰਖਾਣ ਮਾਜਰਾ ਅਤੇ ਜੱਲਾ ਦੇ ਗੁਰਦੁਆਰਾ ਸਾਹਿਬਾਨ ਵਿਚ ਹੋਈਆਂ ਬੇਅਦਬੀਆਂ ਦੇ ਮਾਮਲੇ ਵਿਚ ਸਪੈਸ਼ਲ ਸਿੱਟ ਦਾ ਗਠਨ ਜਾਣ, ਤੇ ਬੇਅਦਬੀਆਂ ਕਰਨ ਵਾਲੇ ਆਰੋਪੀ ਨੂੰ ਮੁੜ ਫੜ ਕੇ ਜੇਲ੍ਹ ਵਿੱਚ ਸੁੱਟੇ ਜਾਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਦਿੱਤੇ ਜਾ ਰਹੇ ਰੋਸ ਧਰਨੇ ਵਿੱਚ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ਸ਼ਿਰਕਤ ਕਰਦਿਆਂ ਮੰਗ ਕੀਤੀ ਕਿ ਜੇਕਰ ਬੇਅਦਬੀਆਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੇ ਜਾਣ ਕਾਰਨ ਹੋਰ ਥਾਵਾਂ ‘ਤੇ ਵੀ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ।
ਦੀਦਾਰ ਸਿੰਘ ਭੱਟੀ ਨੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਮੂਲੀਅਤ ਕਰਦਿਆਂ ਕਿਹਾ ਕਿ ਬੇਅਦਬੀ ‘ਤੇ ਇਸ ਮਾਮਲੇ ਵਿੱਚ (ਯੂ.ਏ.ਪੀ.ਏ) ਧਰਾਵਾਂ ਨੂੰ ਹਟਾਉਣ ਅਤੇ ਸਮੇਂ ਸਿਰ ਪੁਲੀਸ ਵੱਲੋਂ ਚਲਾਨ ਪੇਸ਼ ਨਾ ਕੀਤੇ ਜਾਣ ਕਾਰਨ ਬੇਅਦਬੀਆਂ ਕਰਨ ਵਾਲੇ ਕਥਿਤ ਆਰੋਪੀ ਜ਼ਮਾਨਤ ‘ਤੇ ਰਿਹਾਅ ਹੋ ਜਾਣ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਫਤਹਿਗੜ੍ਹ ਸਾਹਿਬ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਪੰਜਾਬ ਸਰਕਾਰ ਖ਼ਿਲਾਫ਼ 23 ਸਤੰਬਰ ਤੋਂ 11ਵਜੇ ਤੋਂ 1 ਵਜੇ ਤੱਕ ਲਗਾਤਾਰ ਧਰਨਾ ਜਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬੇਅਦਬੀਆਂ ਕਰਨ ਵਾਲੇ ਆਰੋਪੀ ਨੂੰ ਦੁਬਾਰਾ ਫੜ੍ਹ ਕੇ ਸਲਾਖਾਂ ਪਿੱਛੇ ਨਹੀਂ ਛੱਡਿਆ ਜਾਂਦਾ ਉੁਦੋਂ ਤੱਕ ਰੋਜ਼ਾਨਾ ਹੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਰੋਜ਼ਾਨਾ ਧਰਨੇ ਦਿੱਤੇ ਜਾਣੇ ਜਾਰੀ ਰਹਿਣਗੇ।