ਕੇਂਦਰ ਸਰਕਾਰ ਵੱਲੋਂ ਖੇਤੀ ਦੇ ਬਣਾਏ ਗਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਲੋਕ ਸਭਾ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਸ਼ੈਸ਼ਨ ਸ਼ੁਰੂ ਹੋਣ ਦੇ ਪਹਿਲੇ ਦਿਨ ਤੋਂ ਹੀ ਇਨ੍ਹਾਂ ਕਾਲੇ ਕਾਨੂੰਨਾਂ ਦਾ ਵਿਰੋਧ ਜਤਾਇਆ ਜਾ ਰਿਹਾ ਹੈ, ਵਿਰੋਧ ਜਤਾਉਂਦੇ ਸਮੇਂ ਰਵਨੀਤ ਬਿੱਟੂ ਵੱਲੋਂ ਦਿੱਤਾ ਹਰਸਿਮਰਤ ਕੌਰ ਬਾਦਲ ਨਾਲ ਬਹਿਸ ਕਰਨ ਦੀ ਸ਼੍ਰੋਮਣੀ ਅਕਾਲੀ ਦਲ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਬੀਜੇਪੀ ਦੀ ਬੋਲੀ ਬੋਲ ਰਹੇ ਹਨ, ਉਨ੍ਹਾਂ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਦੇ ਹੱਕ ਵਿਚ ਕੇਂਦਰ ਸਰਕਾਰ ਦੇ ਖ਼ਿਲਾਫ਼ ਰਵਨੀਤ ਬਿੱਟੂ ਨੂੰ ਬੋਲਣ ਦੀ ਬਜਾਏ ਬਹਿਸ ਕਰਨਾ ਸਿੱਧੀ ਬੀਜੇਪੀ ਦੇ ਹੱਕ ਵਿੱਚ ਖੜ੍ਹਨਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਕ ਪਿੰਡ ਦੀ ਪੰਚਾਇਤੀ ਤਕ ਨਹੀਂ ਛੱਡ ਸਕਦਾ ਪਰੰਤੂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ੀਰੀ ਛੱਡ ਕੇ ਕਿਸਾਨੀ ਦੇ ਹੱਕ ਵਿਚ ਵੱਡਾ ਸਮਰਥਨ ਦਿੱਤਾ ਹੈ ਜਦੋਂਕਿ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਬਹਿਸ ਕਰਕੇ ਆਪਣੀ ਸੌੜੀ ਸੋਚ ਦਾ ਸਬੂਤ ਦਿੱਤਾ ਹੈ।