ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜ੍ਹੀ 7 ਸਤੰਬਰ ਨੂੰ ਹਲਕਾ ਗੜ੍ਹਸ਼ੰਕਰ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ, ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਵੱਖ ਵੱਖ ਥਾਵਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ ਵੱਖ ਥਾਵਾਂ ਤੇ ਜਾ ਕੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਵਿਚ ਜੋਸ਼ ਭਰਨ ਦਾ ਕੰਮ ਕਰਨਗੇ।

ਇਸ ਮੌਕੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਲੂੰਬੜ ਚਾਲਾਂ ਤੋਂ ਜਾਣੂ ਹੋ ਚੁੱਕੀ ਹੈ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਣਾਉਣ ਦੇ ਲਈ ਲੋਕ ਤੱਤਪਰ ਹਨ। ਇਸ ਮੌਕੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਪਿਛਲੇ ਦਿਨੀਂ ਫਗਵਾੜਾ ਵਿਖੇ ਹੋਈ ਅਲੱਖ ਜਗਾਓ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਰਕਰਾਂ ਦੇ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।






















