Akali Dal core committee meeting: ਚੰਡੀਗੜ੍ਹ: ਪੰਜਾਬ ‘ਚ ਇਸ ਸਮੇਂ ਖੇਤੀ ਕਾਨੂੰਨਾਂ ਕਰਕੇ ਸਿਆਸਤ ਗਰਮਾਈ ਹੋਈ ਹੈ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਸੀ, ਜਿਸ ਦਾ ਬੁੱਧਵਾਰ ਨੂੰ ਆਖਰੀ ਦਿਨ ਰਿਹਾ। ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ‘ਚ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਚਾਰ ਬਿੱਲ ਪਾਸ ਕੀਤੇ ਗਏ ਸੀ। ਵਿਸ਼ੇਸ਼ ਸੈਸ਼ਨ ਤੋਂ ਬਾਅਦ ਪਾਰਟੀਆਂ ਨੇ ਆਪਣੀ ਅੱਗੇ ਦੀ ਰਣਨੀਤੀ ਤੈਅ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸੇ ਸਬੰਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵੀ ਹੋਣ ਜਾ ਰਹੀ ਹੈ, ਇਸ ਬੈਠਕ ਵਿੱਚ ਬਿੱਲਾਂ ਦੇ ਸਬੰਧ ਵਿੱਚ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। ਇਸ ਬੈਠਕ ਦੀ ਅੱਗਵਾਈ ਖੁਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾਵੇਗੀ।
ਅੱਜ ਦੀ ਇਸ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ‘ਚ ਪਾਸ ਹੋਏ ਬਿੱਲਾਂ ਦੇ ਸਬੰਧੀ ਚਰਚਾ ਕੀਤੀ ਜਾਵੇਗੀ। ਅਕਾਲੀ ਦਲ ਦੀ ਇਸ ਬੈਠਕ ‘ਚ ਐਮ ਐੱਸ ਪੀ (MSP) ਦੇ ਮੁੱਦੇ ‘ਤੇ ਚਰਚਾਂ ਕੀਤੀ ਜਾ ਸਕਦੀ ਹੈ। ਸ਼੍ਰੋਮਣੀ ਅਕਾਲੀ ਦਲ ਦਾ ਇਹ ਵੀ ਕਹਿਣਾ ਹੈ ਕਿ ਜੇ ਕੇਂਦਰ ਸਰਕਾਰ CCL ਲਿਮਟ ਨੂੰ ਖਤਮ ਕਰ ਦਿੰਦੀ ਹੈ, ਤਾਂ ਉਸ ਤੋਂ ਬਾਅਦ ਪੰਜਾਬ ਸਰਕਾਰ ਦੀ ਅੱਗੇ ਦੀ ਰਣਨੀਤੀ ਕੀ ਹੋਵੇਗੀ। ਇਸ ਬਾਰੇ ਵੀ ਫੈਸਲਾ ਲਿਆ ਜਾਣਾ ਚਾਹੀਦਾ ਹੈ, ਤਾਂ ਕੇ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਏ। ਪਾਰਟੀ ਦਾ ਕਹਿਣਾ ਹੈ ਕਿ ਖੇਤੀਬਾੜੀ ਪੰਜਾਬ ਦਾ ਰਾਜ ਵਿਸ਼ਾ ਹੈ, ਜੇ ਇਸ ਨੂੰ ਮੁੱਖ ਰੱਖ ਕੇ ਅੱਗੇ ਵਧਿਆ ਜਾਵੇ ਤਾ ਰਾਸ਼ਟਰਪਤੀ ਤੋਂ ਵੀ ਮਨਜ਼ੂਰੀ ਲੈਣ ਵੀ ਜਰੂਰਤ ਨਹੀਂ ਹੈ। ਪਰ ਹੁਣ ਰਾਸ਼ਟਰਪਤੀ ਦੇ ਕੋਲ ਇਹ ਮਾਮਲਾ ਜਾਂ ਚੁੱਕਾ ਹੈ, ਇਸ ਲਈ ਇੱਕ ਗੰਭੀਰ ਮੁੱਦਾ ਵੀ ਬਣ ਚੁੱਕਾ ਹੈ। ਇਨ੍ਹਾਂ ਸਾਰੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਲਈ ਅਤੇ ਕਿਸਾਨਾਂ ਨੂੰ ਇਨ੍ਹਾਂ ਬਿੱਲਾਂ ਬਚਾਉਣ ਲਈ ਅੱਜ ਇਸ ਮੀਟਿੰਗ ‘ਚ ਅਹਿਮ ਫੈਸਲੇ ਲਏ ਜਾ ਸਕਦੇ ਹਨ।