Akali dal mlas protest : ਅੱਜ ਪੰਜਾਬ ਦੀ ਕੈਪਟਨ ਸਰਕਾਰ ਆਪਣੇ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕਰ ਰਹੀ ਹੈ। ਕੋਰੋਨਾ ਮਹਾਮਾਰੀ ਦੀ ਮਾਰ ਤੋਂ ਬਾਅਦ ਹੁਣ ਹਰ ਵਰਗ ਅੱਜ ਦੇ ਬਜਟ ਤੋਂ ਇੱਕ ਵੱਡੀ ਉਮੀਦ ਲਗਾ ਰਿਹਾ ਹੈ। ਕਿਉਂਕ ਕੋਰੋਨਾ ਮਹਾਮਾਰੀ ਨੇ ਹਰ ਵਰਗ ਨੂੰ ਪ੍ਰਭਾਵਿਤ ਕੀਤਾ ਹੈ। ਪਰ ਇਸ ਦੌਰਾਨ ਸਰਕਾਰ ਆਪਣੇ ਹੁਣ ਤੱਕ ਦੇ ਕਾਰਜਕਾਲ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ, ਵਿਰੋਧੀ ਪਾਰਟੀਆਂ ਲਗਾਤਾਰ ਕੈਪਟਨ ਸਰਕਾਰ ਦੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਗਾ ਰਹੀਆਂ ਹਨ। ਇਸ ਸੈਸ਼ਨ ਦੇ ਅਹਿਮ ਰਹਿਣ ਦਾ ਇੱਕ ਕਾਰਨ ਇਹ ਵੀ ਹੈ ਕਿ ਅਗਲੇ ਸਾਲ 2022 ਵਿੱਚ ਪੰਜਾਬ ‘ਚ ਵਿਧਾਨ ਸਭਾ ਦੀਆਂ ਚੋਣਾਂ ਵੀ ਹੋਣੀਆਂ ਹਨ।
ਇਸ ਸਭ ਦੇ ਵਿਚਕਾਰ ਅਕਾਲੀ ਦਲ ਵੀ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ‘ਚ ਹੈ। ਅੱਜ ਬਜਟ ਸੈਸ਼ਨ ਤੋਂ ਸਸਪੈਂਡ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਆਪਣੀ ਮੁਅੱਤਲੀ ਦੇ ਵਿਰੋਧ ਵਿੱਚ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ। ਸ਼੍ਰੋਮਣੀ ਅਕਾਲੀ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਵਿਧਾਨ ਸਭਾ ਦਾ ਘਿਰਾਓ ਕੀਤਾ ਜਾ ਰਿਹਾ ਸੀ, ਜਿਸ ਤੋਂ ਬਾਅਦ ਪ੍ਰਦਰਸ਼ਨ ਦੇ ਦੌਰਾਨ ਪੁਲਿਸ ਨੇ ਉਨ੍ਹਾਂ ‘ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਅਤੇ ਬਾਅਦ ‘ਚ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।