Akali Dal to besiege Vidhan Sabha : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ। ਇਹ ਮੌਜੂਦਾ ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਬਜਟ ਸੈਸ਼ਨ ਹੈ, ਇਸ ਕਾਰਨ ਇਸ ਬਜਟ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦਾ ਇੱਕ ਕਾਰਨ ਇਹ ਵੀ ਹੈ ਕਿ ਅਗਲੇ ਸਾਲ 2022 ਵਿੱਚ ਪੰਜਾਬ ‘ਚ ਵਿਧਾਨ ਸਭਾ ਦੀਆਂ ਚੋਣਾਂ ਵੀ ਹੋਣੀਆਂ ਹਨ। ਬਜਟ ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਸੰਬੋਧਨ ਨਾਲ ਹੋਵੇਗੀ, ਪਰ ਵਿਰੋਧੀ ਪਾਰਟੀਆਂ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਲੋਂ ਇਸ ਬਜਟ ਸੈਸ਼ਨ ਦਾ ਵਿਰੋਧ ਕੀਤਾ ਜਾਵੇਗਾ।
ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋ ਆਗਾਮੀ ਬਜਟ ਸੈਸ਼ਨ ਦੇ ਉਦਘਾਟਨੀ ਦਿਨ ਬਿਜਲੀ ਬਿਲਾਂ, ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ‘ਤੇ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਧੇ ਯਾਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ:ਸੁਖਬੀਰ ਸਿੰਘ ਬਾਦਲ ਜੀ ਦੀ ਅਗਵਾਈ ਦੇ ਵਿੱਚ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਹਲਕਾ ਪਟਿਆਲਾ ਸ਼ਹਿਰੀ ਦਾ ਕਾਫਲਾ ਹਰਪਾਲ ਜੁਨੇਜਾ ਪ੍ਰਧਾਨ ਜ਼ਿਲਾ ਪਟਿਆਲਾ ਸ਼ਹਿਰੀ,ਦੀ ਅਗਵਾਈ ਹੇਠ ਪੂਡਾ ਗਰਾਊਂਡ ਸਾਹਮਣੇ ਤੂੰਗਨਾਥ ਮੰਦੀਰ ਨਜਦੀਕ ਪੰਜਾਬੀ ਯੂਨੀਵਰਸਟੀ ਰਾਜਪੁਰਾ ਰੋਡ ਤੋ ਰਵਾਨਾ ਹੋਵੇਗਾ। ਜ਼ਿਕਰਯੋਗ ਹੈ ਕਿ ਅੱਜ ਪੂਰੇ ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਨੂੰ ਰਵਾਨਾ ਹੋ ਰਹੇ ਹਨ। ਵਰਕਰਾਂ ਦਾ ਕਹਿਣਾ ਹੈ ਕਿ ਉਹ ਸਰਕਾਰ ਨੂੰ ਉਨ੍ਹਾਂ ਵਲੋਂ ਕੀਤੇ ਵਾਅਦੇ ਯਾਦ ਕਰਵਾਉਣ ਲਈ ਇਹ ਪ੍ਰਦਰਸ਼ਨ ਕਰ ਰਹੇ ਹਨ।
ਇਹ ਵੀ ਦੇਖੋ : ਮੋਰਚੇ ਦੀ ਸਟੇਜ ਤੋਂ ਜਗਜੀਤ ਡੱਲੇਵਾਲ LIVE, ਕੋਰੋਨਾ ਦੇ ਨਾਮ ‘ਤੇ ਵੱਡੀਆਂ ਸਾਜਿਸ਼ਾਂ ਦੇ ਖੋਲ੍ਹੇ ਭੇਦ !