ਪੰਜਾਬ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਨ੍ਹਾਂ ਨੂੰ ਲੈ ਕਿ ਹੁਣ ਸਿਆਸੀ ਤਿਆਰੀ ਵੀ ਸ਼ੁਰੂ ਹੋ ਚੁੱਕੀ ਹੈ। ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਐਲਾਨ ਵੀ ਹੋਣ ਜਾ ਰਿਹਾ ਹੈ।
ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ ਹੋਣ ਜਾ ਰਿਹਾ ਹੈ। ਜਿਸ ਦਾ ਰਸਮੀ ਐਲਾਨ ਹੁਣ ਤੋਂ ਕੁੱਝ ਸਮੇ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਵੱਲੋ ਕੀਤਾ ਜਾਵੇਗਾ। ਇਸ ਦੌਰਾਨ ਸਵੇਰੇ 10 ਵਜੇ ਤੋਂ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਗਰੁੱਪ ਦੀ ਬੈਠਕ ਨਿਰੰਤਰ ਚੱਲ ਰਹੀ ਹੈ ਕਿਉਂਕਿ ਅੱਜ 12:00 ਵਜੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਿਚਾਲੇ 2022 ਦੀਆਂ ਚੋਣਾਂ ਲਈ ਗੱਠਜੋੜ ਦੇ ਐਲਾਨ ਤੋਂ ਪਹਿਲਾ ਬਹੁਤ ਸਾਰੇ ਬਿੰਦੂ ਹਨ, ਜਿਨ੍ਹਾਂ ਵਿੱਚ ਮੁੱਖ ਤੌਰ ਤੇ ਬਸਪਾ ਦੇ ਗੱਠਜੋੜ ਨਾਲ, ਵਿਧਾਨ ਸਭਾ ਚੋਣਾਂ ਵਿੱਚ ਟਿਕਟਾਂ ਦੀ ਵੰਡ ਨੂੰ ਲੈ ਕੇ ਮੰਥਨ ਚੱਲ ਰਿਹਾ ਹੈ।
ਕੋਰ ਕਮੇਟੀ ਦੇ ਫੈਸਲੇ ਤੋਂ ਬਾਅਦ, ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੋਰ ਸੀਨੀਅਰ ਆਗੂ ਇਸ ਫੈਸਲੇ ਨੂੰ ਬਸਪਾ ਨੂੰ ਦੱਸਣਗੇ ਅਤੇ ਉਸ ਤੋਂ ਬਾਅਦ ਬਸਪਾ ਅਕਾਲੀ ਦਲ ਗੱਠਜੋੜ ਦਾ ਰਸਮੀ ਐਲਾਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਗੱਠਜੋੜ ਨਾਲ ਪੰਜਾਬ ਦੀਆ ਬਾਕੀ ਸਿਆਸੀ ਪਾਰਟੀਆਂ ਦੀ ਚਿੰਤਾ ਵਿੱਚ ਵੀ ਵਾਧਾ ਹੋਵੇਗਾ। ਕਿਉਂਕ ਇਸ ਤੋਂ ਪਹਿਲਾ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਵਿਚਕਾਰ ਇੱਕ ਵਾਰ ਗੱਠਜੋੜ ਹੋ ਚੁੱਕਿਆ ਹੈ, ਜੋ ਹਿੱਟ ਵੀ ਰਿਹਾ ਸੀ।
ਇਹ ਵੀ ਪੜ੍ਹੋ : ਬਾਰਿਸ਼ ਨਾਲ ਬੇਹਾਲ ਮੁੰਬਈ, ਅੰਧੇਰੀ ਸਬਵੇਅ ‘ਚ ਭਰਿਆ ਪਾਣੀ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਇਸ ਤੋਂ ਪਹਿਲਾਂ 1996 ਵਿੱਚ ਲੋਕਸਭਾ ਚੋਣਾਂ ਵਿੱਚ ਵੀ ਦੋਨਾਂ ਪਾਰਟੀਆਂ ਨੇ ਇਕੱਠੇ ਹੋ ਕਿ ਗੱਠਜੋੜ ਵਿੱਚ ਚੋਣਾਂ ਲੜੀਆਂ ਸੀ। ਉਸ ਸਮੇ ਬਸਪਾ ਸੁਪਰੀਮ ਕਾਂਸ਼ੀ ਰਾਮ ਪੰਜਾਬ ਤੋਂ ਚੋਣ ਜਿੱਤੇ ਸੀ। ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇੱਕ-ਦੂਜੇ ਦੇ ਨਜ਼ਦੀਕ ਆ ਰਹੇ ਹਨ। ਇਸ ਤੋਂ ਪਹਿਲਾਂ ਸਾਲ 1996 ਵਿੱਚ ਦੋਹਾਂ ਪਾਰਟੀਆਂ ਨੇ ਸੰਸਦੀ ਚੋਣਾਂ ਇਕੱਠਿਆਂ ਲੜਦਿਆਂ 13 ਵਿੱਚੋਂ 12 ਸੀਟਾਂ ’ਤੇ ਜਿੱਤ ਹਾਸਿਲ ਕੀਤੀ ਸੀ।
ਇਹ ਵੀ ਦੇਖੋ : ਅਕਾਲੀ ਦਲ ਤੇ ਬਸਪਾ ਦਾ ਗਠਜੋੜ, 2022 ਲਈ ਅਕਾਲੀ ਦਲ ਦਾ ਮਾਸਟਰ ਸਟਰੋਕ, 1996 ਦਾ ਫਾਰਮੂਲਾ 2022 ‘ਚ ਰਹੇਗਾ ਹਿੱਟ ?