Announcement of 21 member Chief Advisory : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀ 21 ਮੈਂਬਰੀ ਮੁੱਖ ਸਲਾਹਕਾਰ ਕਮੇਟੀ ਦਾ ਗਠਨ ਕਰਕੇ ਇਸ ਦੇ ਮੈਂਬਰਾਂ ਦਾ ਐਲਾਨ ਕੀਤਾ ਗਿਆ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇਕ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ 21 ਮੈਂਬਰੀ ਮੁੱਖ ਸਲਾਹਕਾਰ ਕਮੇਟੀ ਵਿਚ ਵੱਖ-ਵੱਖ ਖੇਤਰਾਂ ਵਿਚ ਆਪਣੀ ਪਛਾਣ ਬਣਾਉਣ ਵਾਲੀਆਂ ਬੀਬੀਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਨ੍ਹਾਂ ਸਾਰੀਆਂ ਸੀਨੀਅਰ ਬੀਬੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿਚ ਬੀਬੀ ਸਤਵਿੰਦਰ ਕੌਰ ਧਾਲੀਵਾਲ ਸਾਬਕਾ ਮੈਂਬਰ ਪਾਰਲੀਮੈਂਟ, ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਮੰਤਰੀ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਸਾਬਕਾ ਵਿਧਾਇਕ, ਬੀਬੀ ਵਨਿੰਦਰ ਕੌਰ ਲੁੰਬਾ ਸਾਬਕਾ ਵਿਧਾਇਕ, ਬੀਬੀ ਹਰਜਿੰਦਰ ਕੌਰ ਸਾਬਾ ਮੇਅਰ ਚੰਡੀਗੜ੍ਹ ਤੇ ਮੈਂਬਰ ਐਸਜੀਪੀਸੀ, ਬੀਬੀ ਪਰਮਜੀਤ ਕੌਰ ਲਾਂਡਰਾ ਸਾਬਕਾ ਚੇਅਰਪਰਸਨ ਤੇ ਮੈਂਬਰ ਐਸਜੀਪੀਸੀ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਮੈਂਬਰ ਐਸਜੀਪੀਸੀ, ਬੀਬੀ ਹਰਪ੍ਰੀਤ ਕੌਰ ਬਰਨਾਲਾ, ਬੀਬੀ ਰਣਜੀਤ ਕੌਰ ਦਿੱਲੀ ਮੈਂਬਰ ਡੀਐਸਜੀਐਮਸੀ, ਬੀਬੀ ਰਵਿੰਦਰ ਕੌਰ ਅਜਰਾਣਾ ਹਰਿਆਣਾ ਸਾਬਕਾ ਮੈਂਬਰ ਐਸਜੀਪੀਸੀ, ਬੀਬੀ ਪਰਮਿੰਦਰ ਕੌਰ ਪਨੂੰ ਸਾਬਕਾ ਕੌਂਲਰ, ਬੀਬੀ ਰਜਿੰਦਰ ਕੌਰ ਮੀਮਸਾ ਸੰਗਰੂਰ, ਬੀਬੀ ਬਲਵੀਰ ਕੌਰ ਪ੍ਰਧਾਨ ਖਾਲਸਾ ਕਾਲਜ ਜਲੰਧਰ, ਬੀਬੀ ਵੀਨਾ ਦਾਦਾ ਪ੍ਰਿੰਸੀਪਲ ਸੈਂਟ ਸੋਲਜਰ ਕਾਲਜ ਜਲੰਧਰ, ਬੀਬੀ ਰਵਿੰਦਰ ਕੌਰ ਚੱਢਾ ਪ੍ਰਿੰਸੀਪਲ ਦਸਮੇਸ਼ ਕਾਲਜ ਮੁਕੇਰੀਆਂ, ਡਾ. ਅਮਰਜੀਤ ਕੌਰ ਕੋਟਫੱਤਾ (ਰਿਟਾ.) ਡੀਈਓ, ਬੀਬੀ ਦਰਸ਼ਨ ਕੌਰ (ਰਿਟਾ.) ਡੀਪੀਆਈ, ਬੀਬੀਰਜਿੰਦਰ ਕੌਰ ਵੀਨਾ ਮੱਕੜ ਚੰਡੀਗੜ੍ਹ, ਬੀਬੀ ਅਦਵੇਤਾ ਤਿਵਾੜੀ, ਡਾ. ਹਰਲੀਨ ਕੌਰ ਜਲੰਧਰ ਅਤੇ ਬੀਬੀ ਜੈਸਮੀਨ ਕੌਰ ਸ਼ਾਮਲ ਹਨ। ਬੀਬੀ ਜਗੀਰ ਕੌਰ ਨੇ ਅੱਗੇ ਦੱਸਿਆ ਕਿ ਕੁਝ ਹੀ ਦਿਨਾਂ ਵਿਚ ਇਸਤਰੀ ਅਕਾਲੀ ਦੇ ਬਾਕੀ ਜਥੇਬੰਦਕ ਢਾਂਚੇ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ।