ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਹਰ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ।
ਪਰ ਉੱਥੇ ਹੀ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵੱਡਾ ਐਲਾਨ ਕਰਦਿਆਂ ਬਿਕਰਮਜੀਤ ਸਿੰਘ ਮਜੀਠੀਆ ਨੂੰ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਚੋਣ ਮੈਦਾਨ ‘ਚ ਉਤਾਰਿਆ ਹੈ। ਇਸ ਐਲਾਨ ਦੇ ਨਾਲ ਹੀ ਇਸ ਵਾਰ ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿੱਚ ਅੰਮ੍ਰਿਤਸਰ ਪੂਰਬੀ ਸੀਟ ਸਭ ਤੋਂ ਹੌਟ ਸੀਟ ਬਣ ਗਈ ਹੈ। ਜਿੱਥੇ ਇੱਕ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਹੋਣਗੇ ਉੱਥੇ ਹੀ ਦੂਜੇ ਪਾਸੇ ਮਾਝੇ ਦੀ ਸਿਆਸਤ ਸਣੇ ਪੰਜਾਬ ਦੇ ਵੱਡੇ ਆਗੂਆਂ ‘ਚ ਗਿਣੇ ਜਾਂਦੇ ਬਿਕਰਮਜੀਤ ਸਿੰਘ ਮਜੀਠੀਆ। ਬਿਕਰਮਜੀਤ ਮਜੀਠੀਆ ਇਸ ਵਾਰ ਦੋ ਹਲਕਿਆਂ ਤੋਂ ਵਿਧਾਨ ਸਭਾ ਚੋਣਾਂ ਲੜਨਗੇ, ਬਿਕਰਮਜੀਤ ਮਜੀਠੀਆ ਅੰਮ੍ਰਿਤਸਰ ਪੂਰਬੀ ਅਤੇ ਮਜੀਠਾ ਹਲਕੇ ਤੋਂ ਚੋਣ ਲੜਣਗੇ।
ਇਹ ਵੀ ਪੜ੍ਹੋ : ਗਣਤੰਤਰ ਦਿਵਸ ਮੌਕੇ ਦੇਸ਼ ਦੀ ਪਹਿਲੀ ਮਹਿਲਾ ਰਾਫੇਲ ਜੈੱਟ ਪਾਇਲਟ ਸ਼ਿਵਾਂਗੀ ਸਿੰਘ ਨੇ ਦਿਖਾਏ ਜੌਹਰ
ਬਿਕਰਮਜੀਤ ਮਜੀਠੀਆ ਦੇ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਲੜਨ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਐਲਾਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਨਵਜੋਤ ਸਿੱਧੂ ਦਾ ਹੰਕਾਰ ਤੋੜਾਂਗੇ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿੰਨੇ ਮਰਜ਼ੀ ਝੂਠੇ ਪਰਚੇ ਪਾ ਦਿਓ ਸਾਨੂੰ ਕੋਈ ਡਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਚੋਣਾਂ ਨਵਜੋਤ ਸਿੱਧੂ ਦੀਆਂ ਆਖਰੀ ਚੋਣਾਂ ਹੋਣਗੀਆਂ।
ਵੀਡੀਓ ਲਈ ਕਲਿੱਕ ਕਰੋ -: