ਕੋਰੋਨਾ ਵਾਇਰਸ ਅਤੇ ਵੈਕਸੀਨ ਦੇ ਚੱਲਦੇ ਜਿੱਥੇ ਖੂਨਦਾਨ ਕਰਨ ਲਈ ਲੋਕ ਅੱਗੇ ਘੱਟ ਆ ਰਹੇ ਉਸੇ ਦੇ ਚੱਲਦਿਆਂ ਬਲੱਡ ਬੈਂਕਾਂ ਅੰਦਰ ਖੂਨ ਦੀ ਕੁਲੈਕਸ਼ਨ ਘੱਟ ਹੋਣ ਦੇ ਚੱਲਦੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋ ਖੂਨਦਾਨ ਕੈਂਪ ਲਗਾਇਆ ਗਿਆ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਹਲਕਾ ਅਜਨਾਲਾ ਤੋਂ ਇੰਚਾਰਜ ਅਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਦੀ ਅਗਵਾਈ ਹੇਠ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਅਜਨਾਲਾ ਵਿਖੇ ਇਹ ਖੂਨਦਾਨ ਕੈਂਪ ਲਗਾਇਆ ਗਿਆ ਸੀ। ਜਿੱਥੇ ਵੱਧ ਚੜ੍ਹ ਕੇ ਲੋਕਾਂ ਨੇ ਖੂਨਦਾਨ ਕੀਤਾ ਹੈ। ਇਸ ਮੌਕੇ ਹਲਕਾ ਅਜਨਾਲਾ ਤੋਂ ਇੰਚਾਰਜ ਅਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ ਕਿ ਖੂਨਦਾਨ ਮਹਾਦਾਨ ਹੈ, ਅਤੇ ਅੱਜ ਜੋ ਇਹ ਕੈਂਪ ਲਗਾਇਆ ਗਿਆ ਹੈ ਇਹ ਬਹੁਤ ਵਧੀਆ ਉਪਰਾਲਾ ਹੈ।
ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਕਰਕੇ ਜਿੱਥੇ ਖੂਨਦਾਨ ਕਰਨ ਵਿੱਚ ਕਮੀ ਆਈ ਹੈ ਉੱਥੇ ਹੀ ਉਨ੍ਹਾਂ ਵੱਲੋ ਲੋਕਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਕੌਂਸਲਰ ਰਾਜਬੀਰ ਕੌਰ ਚਾਹਲ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਰਕੇ ਜਿੱਥੇ ਖੂਨਦਾਨ ਵਿੱਚ ਕਮੀ ਆਈ ਹੈ ਉਸ ਨੂੰ ਦੇਖਦਿਆਂ ਅਕਾਲੀ ਦਲ ਵੱਲੋਂ ਜੋ ਇਹ ਕੈਂਪ ਲਗਾਇਆ ਗਿਆ ਹੈ ਇਹ ਬਹੁਤ ਵਧੀਆ ਉਪਰਾਲਾ ਹੈ। ਇਸ ਮੌਕੇ ਖ਼ੂਨਦਾਨ ਕੈਂਪ ਦੇ ਇੰਚਾਰਜ ਬਲਵਿੰਦਰ ਸਿੰਘ ਬੱਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਖ਼ੂਨਦਾਨ ਕਰਨਾ ਚਾਹੀਦਾ ਹੈ।
ਦੇਖੋ ਵੀਡੀਓ : ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਇਆ ਗਿਆ ਖੂਨ ਦਾਨ ਕੈਂਪ