Budget session of punjab : ਪੰਜਾਬ ਦੀ 15 ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਜਿਵੇਂ ਹੀ ਸੋਮਵਾਰ ਨੂੰ ਬਜਟ ਇਜਲਾਸ ਸ਼ੁਰੂ ਹੋਇਆ ਤਾਂ ਅਕਾਲੀ ਦਲ ਵਲੋਂ ਇਸ ਦਾ ਵਿਰੋਧ ਕੀਤਾ ਗਿਆ। ਗਵਰਨਰ ਦੇ ਹਾਊਸ ਵਿੱਚ ਦਾਖਲ ਹੁੰਦੇ ਹੀ ਅਕਾਲੀਆਂ ਨੇ ਗੋ ਬੈਕ ਦੇ ਨਾਅਰੇ ਲਗਾਏ। ਜਦੋ ਰਾਜਪਾਲ ਵੀਪੀ ਸਿੰਘ ਬਦਨੌਰ ਦਾ ਸੰਬੋਧਨ ਸ਼ੁਰੂ ਹੋਇਆ। ਉਸੇ ਸਮੇਂ ਵੀ ਅਕਾਲੀ ਦਲ ਵਲੋਂ ਨਾਅਰੇਬਾਜ਼ੀ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਵੱਲੋ ਆਗਾਮੀ ਬਜਟ ਸੈਸ਼ਨ ਦੇ ਉਦਘਾਟਨੀ ਦਿਨ ਬਿਜਲੀ ਬਿਲਾਂ, ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ‘ਤੇ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਧੇ ਯਾਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ:ਸੁਖਬੀਰ ਸਿੰਘ ਬਾਦਲ ਜੀ ਦੀ ਅਗਵਾਈ ਦੇ ਵਿੱਚ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾ ਰਿਹਾ ਹੈ।
ਰਾਜਪਾਲ ਵੀਪੀ ਸਿੰਘ ਬਦਨੌਰ ਦਾ ਸੰਬੋਧਨ ਸਮਾਪਤ ਹੋ ਗਿਆ ਹੈ। ਰਾਜਪਾਲ ਦੇ ਸੰਬੋਧਨ ਵਿੱਚ ਮਹੱਤਵਪੂਰਨ ਗੱਲ ਇਹ ਰਹੀ ਹੈ ਕਿ ਕਿਸਾਨ ਅੰਦੋਲਨ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਉਲਟ ਸੋਧ ਬਿੱਲਾਂ ਦਾ ਕੋਈ ਜ਼ਿਕਰ ਵੀ ਨਹੀਂ ਕੀਤਾ ਗਿਆ। ਇਹ ਮੌਜੂਦਾ ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਬਜਟ ਸੈਸ਼ਨ ਹੈ, ਇਸ ਕਾਰਨ ਇਸ ਬਜਟ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦਾ ਇੱਕ ਕਾਰਨ ਇਹ ਵੀ ਹੈ ਕਿ ਅਗਲੇ ਸਾਲ 2022 ਵਿੱਚ ਪੰਜਾਬ ‘ਚ ਵਿਧਾਨ ਸਭਾ ਦੀਆਂ ਚੋਣਾਂ ਵੀ ਹੋਣੀਆਂ ਹਨ।
ਇਹ ਵੀ ਦੇਖੋ : ਵਿਧਾਨ ਸਭਾ ਦੇ ਅੰਦਰ ਤੇ ਬਾਹਰ ਹੰਗਾਮਾ, ਅਕਾਲੀ ਦਲ ਨੇ ਵਿਧਾਨ ਸਭਾ ‘ਚ ਲਾਏ GO BACK ਦੇ ਨਾਅਰੇ