ਸ੍ਰੀ ਅਨੰਦਪੁਰ ਸਾਹਿਬ ਤੋਂ ਪੰਜਾਬ ਦੇ ਸਾਬਕਾ ਵਿਧਾਇਕ ਸੰਤ ਅਜੀਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਮੰਗਲਵਾਰ ਨੂੰ ਮੁਹਾਲੀ ਦੇ ਮੈਕਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ। ਸਾਬਕਾ ਵਿਧਾਇਕ ਸੰਤ ਅਜੀਤ ਸਿੰਘ ਨੇ 82 ਸਾਲ ਦੀ ਉਮਰ ਦੇ ਵਿੱਚ ਆਖਰੀ ਸਾਹ ਲਏ ਹਨ।
ਉਨ੍ਹਾਂ ਨੂੰ ਦਿਲ ਦੀ ਬੀਮਾਰੀ ਤੋਂ ਬਾਅਦ ਪਿਛਲੇ ਹਫਤੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਸੰਤ ਅਜੀਤ ਸਿੰਘ 2007 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਆਨੰਦਪੁਰ ਸਾਹਿਬ-ਰੋਪੜ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਉਨ੍ਹਾਂ ਦਾ ਸਸਕਾਰ ਵੀਰਵਾਰ ਨੂੰ ਕੁਰਾਲੀ ਨੇੜਲੇ ਪਿੰਡ ਨੇਹੋਲ ਕਾ ਵਿਖੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਓਮੀਕਰੋਨ ਦੀ ਚਿੰਤਾ ਵਿਚਾਲੇ WHO ਨੇ ਕਿਹਾ- ‘ਜੁਲਾਈ 2022 ਤੱਕ ਖਤਮ ਹੋ ਸਕਦੀ ਹੈ ਮਹਾਮਾਰੀ’
ਦੱਸਣਯੋਗ ਹੈ ਕਿ ਸੰਤ ਅਜੀਤ ਸਿੰਘ 2007 ਤੋਂ 2012 ਤਕ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਇਕ ਰਹੇ ਹਨ। ਇਸ ਤੋਂ ਬਿਨਾਂ ਉਹ ਸ਼ੋ੍ਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪਾਰਲੀਮਨੀ ਬੋਰਡ ਦੇ ਚੇਅਰਮੈਨ ਦੇ ਅਹੁਦਿਆਂ ‘ਤੇ ਵੀ ਕੰਮ ਕਰ ਚੁੱਕੇ ਹਨ, ਹਾਲਾਂਕਿ ਕੁੱਝ ਸਮੇਂ ਤੋਂ ਉਨ੍ਹਾਂ ਨੇ ਆਪਣੀਆਂ ਸਿਆਸੀ ਅਤੇ ਸਮਾਜਿਕ ਸਰਗਰਮੀਆਂ ਨੂੰ ਵਿਰਾਮ ਦਿੱਤਾ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -: