ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਦੇ ਬੁਢਲਾਡਾ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਕੋਰੋਨਾ ਦੌਰਾਨ ਵਿਛੜੇ ਪਾਰਟੀ ਵਰਕਰਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੇ ਲੋਕ ਸਭਾ ਸੈਸ਼ਨ ਵਿੱਚ ਕਿਸਾਨੀ ਮੁੱਦੇ ’ਤੇ ਇੱਕ ਮਤਾ ਲਿਆਂਦਾ ਜਾਵੇਗਾ, ਜਿਸ ਲਈ ਉਹ ਕਈ ਰਾਜਨੀਤਿਕ ਪਾਰਟੀਆਂ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਸਤਾਵ ਵਿੱਚ ਅਕਾਲੀ ਦਲ ਦਾ ਸਹਿਯੋਗ ਕਰਨ।
ਕਿਸਾਨਾਂ ਵੱਲੋਂ ਤਿੰਨੇ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਜਾ ਰਹੀ ਹੈ ਕਿ ਉਹ ਆਉਂਦੇ ਲੋਕ ਸਭਾ ਸ਼ੈਸ਼ਨ ਚ ਕਾਲੇ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਆਵਾਜ਼ ਬੁਲੰਦ ਕਰਨ ਕਰਕੇ ਕਾਨੂੰਨ ਰੱਦ ਕਰਵਾਉਣ ਇਸ ਸਬੰਧੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਤੋਂ ਕਿਸਾਨਾਂ ਦੇ ਮੁੱਦੇ ਦੀ ਵਕਾਲਤ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਆਰਡੀਨੈਂਸ ਲਿਆਂਦੇ ਗਏ ਸਨ, ਮੇਰੀ ਕੋਸ਼ਿਸ਼ ਸੀ ਕਿ ਕਿਸਾਨਾਂ ਦੀ ਸਹਿਮਤੀ ਲੈ ਕੇ ਆਰਡੀਨੈਂਸ ਨੂੰ ਕਾਨੂੰਨ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਜਦੋਂ ਇਹ ਪਤਾ ਲੱਗਿਆ ਕਿ ਸਰਕਾਰ ਨੇ ਸਹਿਮਤੀ ਨਾ ਸੁਣੇ ਬਗੈਰ ਆਪਣੀ ਬਹੁਗਿਣਤੀ ਦੇ ਅਧਾਰ ‘ਤੇ ਕਿਸਾਨਾਂ ਦੀ ਸਹਿਮਤੀ ਬਗੈਰ ਅਤੇ ਕਿਸਾਨਾਂ ਦੀ ਸਲਾਹ ਲਏ ਬਿਨਾ ਕਾਨੂੰਨ ਬਣਾਏ, ਤਾਂ ਮੈਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਸੰਸਦ ਵਿਚ ਇਨ੍ਹਾਂ ਬਿੱਲਾਂ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਉਸ ਦਿਨ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਨਾਲ ਖੜਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੀ ਲੜਾਈ ਵਿਚ ਅੱਗੇ ਹੋਕੇ ਲੜ ਰਹੇ ਹਾਂ ਕਿਉਂਕਿ ਇਹ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੰਗ ’ਤੇ ਉਹ ਆਉਣ ਵਾਲੇ ਮੌਨਸੂਨ ਸੈਸ਼ਨ ਵਿੱਚ ਸੰਸਦ ਵਿੱਚ ਮੁਲਤਵੀ ਪ੍ਰਸਤਾਵ ਲਿਆ ਰਹੇ ਹਨ ਤਾਂ ਜੋ ਬਾਕੀ ਕੰਮ ਰੱਦ ਕਰਦਿਆਂ ਕਿਸਾਨਾਂ ਦੇ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁਲਤਵੀ ਮਤੇ ਨੂੰ ਸਫਲ ਬਣਾਉਣ ਲਈ ਅਸੀਂ ਕਈ ਧਿਰਾਂ ਨਾਲ ਗੱਲਬਾਤ ਕਰ ਰਹੇ ਹਾਂ। ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਵੀ ਇਸ ਮੁਲਤਵੀ ਮਤੇ ਦੇ ਮਾਮਲੇ ਵਿੱਚ ਅਕਾਲੀ ਦਲ ਦਾ ਸਮਰਥਨ ਕਰਨ ਦੀ ਅਪੀਲ ਕੀਤੀ।