Harsimrat kaur badal says : ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ, ਪਰ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਜਾ ਰਹੇ ਹਨ। ਹਾਲਾਂਕਿ ਸਾਬਕਾ ਕੇਂਦਰੀ ਮੰਤਰੀ ਅਤੇ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਇਸ ਮੁਲਾਕਾਤ ਲਈ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਇਆ ਅਤੇ ਇਸ ਨੂੰ ਕੈਪਟਨ-ਮੋਦੀ ਵਿਚਾਲੇ ਗੱਠਜੋੜ ਕਰਾਰ ਦਿੱਤਾ ਹੈ। ਖੇਤੀਬਾੜੀ ਕਾਨੂੰਨ ਵਿਰੁੱਧ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕਿਹਾ, “ਕੈਪਟਨ-ਮੋਦੀ ਦਾ ਗਠਜੋੜ ਹੋਇਆ ਬੇਨਕਾਬ: ਜਦੋਂ ਆਰਡੀਨੈਂਸ ਪਾਸ ਕੀਤਾ ਗਿਆ ਤਾਂ ਕੈਪਟਨ ਇੱਕ ਇੰਚ ਵੀ ਨਹੀਂ ਹਿੱਲਿਆ, ਨਾ ਹੀ ਜਦੋਂ ਕਿਸਾਨ ਰੇਲਵੇ ਟਰੈਕ ‘ਤੇ ਬੈਠੇ ਸੀ। ਨਾ ਹੀ ਉਸ ਸਮੇ ਜਦੋਂ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਸੀ। ਕਿਸਾਨ ਬੜੀ ਦਲੇਰੀ ਨਾਲ ਠੰਡ ਵਿੱਚ ਦਿੱਲੀ ਦੀਆਂ ਸੜਕਾਂ ‘ਤੇ ਡਟੇ ਹੋਏ ਹਨ। ਪਰ ਜਦੋਂ ਗ੍ਰਹਿ ਮੰਤਰੀ ਉਨ੍ਹਾਂ ਨੂੰ ਬੁਲਾਉਂਦੇ ਹਨ, ਤਾਂ ਉਹ ਦੌੜਦੇ ਹੋਏ ਜਾਂਦੇ ਹਨ। ਪਰ ਮਿਲੀਅਨ-ਡਾਲਰ ਦਾ ਪ੍ਰਸ਼ਨ ਇਹ ਕਿ ਇਹ ਕਿਸ ਦੇ ਹਿੱਤ ਵਿੱਚ ਹੈ!”
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਬਾਰੇ ਕਿਸਾਨ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰ ਨਾਲ ਅਗਲੇ ਦੌਰ ਦੀ ਮੀਟਿੰਗ ਤੋਂ ਪਹਿਲਾਂ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਸੂਤਰਾਂ ਨੇ ਦੱਸਿਆ ਕਿ ਕੈਪਟਨ ਸ਼ੁੱਕਰਵਾਰ ਸਵੇਰੇ ਸ਼ਾਹ ਨਾਲ ਦਿੱਲੀ ਵਿੱਚ ਵਿਚਾਰ ਵਟਾਂਦਰੇ ਦਾ ਇੱਕ ਸੁਖਾਵਾਂ ਹੱਲ ਕੱਢਣ ਲਈ ਵਿਚਾਰ ਵਟਾਂਦਰਾ ਕਰਨਗੇ। ਪਿੱਛਲੇ ਅੱਠ ਦਿਨਾਂ ਤੋਂ ਲਗਾਤਾਰ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਲਈ ਵੀਰਵਾਰ ਇੱਕ ਮਹੱਤਵਪੂਰਣ ਦਿਨ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਵਾਲੇ ਹਨ। ਸੂਤਰਾਂ ਅਨੁਸਾਰ ਇਹ ਬੈਠਕ 09.30 ਵਜੇ ਹੋਣੀ ਸੀ ਪਰ ਅਜੇ ਤੱਕ ਇਹ ਮੀਟਿੰਗ ਸ਼ੁਰੂ ਨਹੀਂ ਹੋਈ ਹੈ। ਅੱਜ ਦਾ ਦਿਨ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਕਿਸਾਨਾਂ ਦੇ ਵਫ਼ਦ ਨੇ ਅੱਜ ਫਿਰ ਸਰਕਾਰ ਨਾਲ ਗੱਲਬਾਤ ਕਰਨੀ ਹੈ।
ਇਹ ਵੀ ਦੇਖੋ : ਲਓ ਜੀ! ਹੁਣ ਸਰਪੰਚਾਂ ਨੇ ਵੀ ਕਰਤਾ ਵੱਡਾ ਐਲਾਨ, ਬੱਸਾਂ ਭਰ-ਭਰ ਪਹੁੰਚਣਗੇ ਦਿੱਲੀ