Harsimrat kaur badal tweet: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅੱਜ 16 ਵੇਂ ਦਿਨ ਵੀ ਜਾਰੀ ਹੈ। ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਐਨਡੀਏ ਤੋਂ ਵੱਖ ਹੋਇਆ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲ ਰਿਹਾ ਹੈ। ਪਾਰਟੀ ਦੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਉਣ ਦੇ ਨਾਲ ਨਾਲ ਇੱਕ ਅਪੀਲ ਵੀ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਹਿੰਦੂਆਂ ਅਤੇ ਸਿੱਖਾਂ ਨੂੰ ਵੰਡਣ ਦੀ ਸਾਜਿਸ਼ ਰਚੀ ਜਾ ਰਹੀ ਹੈ। ਮੈਂ ਭਾਰਤ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਉਹ ਫੁੱਟ ਪਾਉ ਅਤੇ ਰਾਜ ਕਰੋ ਵਾਲੀ ਕਾਂਗਰਸ ਦੀ ਗਲਤੀ ਨੂੰ ਨਾ ਦੁਹਰਾਉਣ।
ਹਰਸਿਮਰਤ ਕੌਰ ਬਾਦਲ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਮੈਂ ਭਾਰਤ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਉਹ ਫੁੱਟ ਪਾਉ ਅਤੇ ਰਾਜ ਕਰੋ ਦੀ ਕਾਂਗਰਸ ਦੀ ਗਲਤੀ ਨੂੰ ਨਾ ਦੁਹਰਾਉਣ। ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕੋਈ ਕੋਸ਼ਿਸ਼ ਨਹੀਂ ਹੋਣੀ ਚਾਹੀਦੀ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬੀ ਖਾਸ ਕਰਕੇ ਅਕਾਲੀ ਦਲ ਨੇ ਇਸ ਲਈ ਸਰਵਉੱਚ ਕੁਰਬਾਨੀਆਂ ਦਿੱਤੀਆਂ ਹਨ। ਅਸੀਂ ਹਿੰਦੂਆਂ / ਸਿੱਖਾਂ ਅਤੇ ਕਿਸਾਨਾਂ / ਵਪਾਰੀਆਂ ਨੂੰ ਵੰਡਣ ਦੀ ਸਾਜਿਸ਼ ਤੋਂ ਚਿੰਤਤ ਹਾਂ। ਇਹ ਦੇਸ਼-ਵਿਰੋਧੀ ਸਾਜਿਸ਼ ਹੈ ਅਤੇ ਸ਼੍ਰੋਮਣੀ ਅਕਾਲੀ ਇਸ ਨੂੰ ਹਰਾਉਣ ਲਈ ਲੜੇਗਾ। ਤੁਹਾਨੂੰ ਦੱਸ ਦੇਈਏ ਕਿ ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ ਵਿੱਚ ਮੰਤਰੀ ਰਹੇ ਹਨ। ਉਹ ਕੇਂਦਰੀ ਖੁਰਾਕ ਅਤੇ ਪ੍ਰੋਸੈਸਿੰਗ ਉਦਯੋਗ ਮੰਤਰੀ ਸਨ। ਉਨ੍ਹਾਂ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਮੋਦੀ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਕੇਂਦਰ ਦੇ ਨਵੇਂ ਕਾਨੂੰਨਾਂ ਨੂੰ ਕਿਸਾਨਾਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਸੀ। ਸੀ।
ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਿਹਾ ਹੈ। ਹਜ਼ਾਰਾਂ ਕਿਸਾਨ ਪਿੱਛਲੇ ਕੁੱਝ ਮਹੀਨਿਆਂ ਤੋਂ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ ਅਤੇ ਕੇਂਦਰ ਸਰਕਾਰ ਤੋਂ ਉਨ੍ਹਾਂ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਕਰ ਰਹੇ ਹਨ। ਕਿਸਾਨਾਂ ਨੂੰ ਡਰ ਹੈ ਕਿ ਨਵੇਂ ਕਾਨੂੰਨ ਦੀ ਆੜ ਹੇਠ ਉਨ੍ਹਾਂ ਦੀਆਂ ਫਸਲਾਂ ਨਿੱਜੀ ਖੇਤਰ ਦੁਆਰਾ ਘੱਟ ਕੀਮਤ ’ਤੇ ਖ਼ਰੀਦੀਆਂ ਜਾਣਗੀਆਂ।