ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸੂਬੇ ‘ਚ ਸਿਆਸੀ ਹਲਚਲ ਤੇਜ਼ ਹੋਣ ਤੋਂ ਬਾਅਦ ਹੁਣ ਵਾਅਦਿਆਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਪੰਜਾਬ ਦੌਰੇ ‘ਤੇ ਪਹੁੰਚੇ ਕੇਜਰੀਵਾਲ ਨੇ ਅੱਜ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਦੀ ਹਾਲਤ ਠੀਕ ਨਹੀਂ ਹੈ। 24 ਲੱਖ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਚੱਲ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕ ਨਹੀਂ ਹਨ। ਉਨ੍ਹਾਂ ਵਾਅਦਾ ਕੀਤਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਦਿੱਲੀ ਵਾਂਗ ਪੰਜਾਬ ਵਿੱਚ ਵੀ ਸਕੂਲੀ ਸਿੱਖਿਆ ਦਾ ਸੁਧਾਰ ਕੀਤਾ ਜਾਵੇਗਾ।
ਚੰਨੀ ਸਰਕਾਰ ‘ਤੇ ਤੰਜ ਕਸਦਿਆਂ ਸੀਐਮ ਕੇਜਰੀਵਾਲ ਨੇ ਕਿਹਾ ਕਿ ਸਿਰਫ ਆਮ ਆਦਮੀ ਪਾਰਟੀ ਹੀ ਜਾਣਦੀ ਹੈ ਕਿ ਸਕੂਲ ਨੂੰ ਕਿਵੇਂ ਠੀਕ ਕਰਨਾ ਹੈ ਅਤੇ ਕੋਈ ਪਾਰਟੀ ਨਹੀਂ ਜਾਣਦੀ। ਕਈ ਰਾਜਾਂ ਵਿੱਚ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਹਨ, ਉਨ੍ਹਾਂ ਤੋਂ ਸਕੂਲਾਂ ਦੀ ਹਾਲਤ ਠੀਕ ਨਹੀਂ ਹੋਈ। ਮੈਂ ਪੰਜਾਬ ਦੇ ਅਧਿਆਪਕਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੰਦਾ ਹਾਂ।
ਵੀਡੀਓ ਲਈ ਕਲਿੱਕ ਕਰੋ -: