Parkash singh badal returns padma vibhushan: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਆਪਣਾ ਪਦਮ ਵਿਭੂਸ਼ਣ ਪੁਰਸਕਾਰ ਵਾਪਿਸ ਕਰ ਦਿੱਤਾ ਹੈ।
ਪ੍ਰਕਾਸ਼ ਸਿੰਘ ਬਾਦਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਤਕਰੀਬਨ ਤਿੰਨ ਪੰਨਿਆਂ ਦਾ ਪੱਤਰ ਲਿਖ ਕੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨਾਂ ‘ਤੇ ਕੀਤੀ ਗਈ ਕਾਰਵਾਈ ਦੀ ਨਿਖੇਧੀ ਕੀਤੀ ਅਤੇ ਆਪਣਾ ਸਨਮਾਨ ਵਾਪਿਸ ਕਰ ਦਿੱਤਾ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ 2015 ਦੇ ਵਿੱਚ ਇਹ ਸਨਮਾਨ ਦਿੱਤਾ ਗਿਆ ਸੀ।
ਪ੍ਰਕਾਸ਼ ਸਿੰਘ ਬਾਦਲ ਨੇ ਲਿਖਿਆ ਕਿ ਜਿਸ ਤਰ੍ਹਾਂ ਕਿਸਾਨਾਂ ਨਾਲ ਧੋਖਾ ਕੀਤਾ ਗਿਆ ਹੈ, ਉਸ ਨਾਲ ਉਨ੍ਹਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ। ਜਿਸ ਤਰਾਂ ਕਿਸਾਨਾਂ ਵਡੇ ਅੰਦੋਲਨ ਨੂੰ ਗਲਤ ਦ੍ਰਿਸ਼ਟੀਕੋਣ ਨਾਲ ਪੇਸ਼ ਕੀਤਾ ਜਾਂ ਰਿਹਾ ਹੈ, ਇਹ ਦੁਖਦਾਈ ਹੈ।
ਇਹ ਵੀ ਦੇਖੋ : ਭਾਜਪਾ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਝੱਟਕਾ, ਪ੍ਰਕਾਸ਼ ਸਿੰਘ ਬਾਦਲ ਨੇ ਵਾਪਸ ਕੀਤਾ ਪਦਮ ਵਿਭੂਸ਼ਣ