ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਥੇ ਉਨ੍ਹਾਂ ਵੱਲੋਂ ਵੈਕਸੀਨ ਸੈਂਟਰ ਦੀ ਸ਼ੁਰੂਆਤ ਕੀਤੀ ਗਈ। ਸ੍ਰੀ ਹਰਿਮੰਦਰ ਸਾਹਿਬ ਵਿਚ ਵੈਕਸੀਨ ਸੈਂਟਰ ਦੀ ਸ਼ੁਰੂਆਤ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅਤੇ SGPC ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਕੀਤੀ ਗਈ।
ਇਸ ਮੌਕੇ ਐੱਸ. ਜੀ. ਪੀ. ਸੀ. ਦੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਗਤਾਂ ਰੋਗ ਮੁਕਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਕਈ ਕੁਰਬਾਨੀਆਂ ਤੋਂ ਬਾਅਦ ਹੋਂਦ ‘ਚ ਆਈ ਸੰਸਥਾ ਦੇ ਕੰਮ ਵੀ ਮਹਾਨ ਹੋਣੇ ਚਾਹੀਦੇ ਹਨ। ਇਸੇ ਲਈ ਸੰਗਤਾਂ ਦੀ ਆਸ ਅਨੁਸਾਰ ਸ਼੍ਰੋਮਣੀ ਕਮੇਟੀ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਯਤਨਸ਼ੀਲ ਹੈ ਤੇ ਉਨ੍ਹਾਂ ਕੀਤੇ ਜਾ ਰਹੇ ਮਹਾਨ ਕਾਰਜ ਜਾਰੀ ਰਹਿਣਗੇ। ਜਦੋ ਵੀ ਕਿਤੇ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਸ਼੍ਰੋਮਣੀ ਕਮੇਟੀ ਆਪਣੀ ਜ਼ਿੰਮੇਵਾਰੀ ਪੂਰੀ ਕਰਦੀ ਹੈ।
ਪਾਰਟੀ ਪ੍ਰਧਾਨ ਹਰ ਕੰਮ ‘ਚ ਢਾਲ ਬਣ ਕੇ ਨਾਲ ਖੜ੍ਹੇ ਹੁੰਦੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੋਰੋਨਾ ਕਾਰਨ ਪੈਦਾ ਹੋਏ ਅਤਿ ਮੁਸ਼ਕਿਲ ਹਾਲਾਤਾਂ ਚ ਸ਼੍ਰੋਮਣੀ ਕਮੇਟੀ ਵਲੋਂ 9 ਗੁਰਦੁਆਰਾ ਸਾਹਿਬਾਨਾਂ ਚ ਕੋਵਿਡ ਸੈਂਟਰ ਚਲਾਏ ਜਾ ਰਹੇ ਹਨ। ਸੰਗਤਾਂ ਵੱਲੋਂ ਐੱਸ. ਜੀ. ਪੀ. ਸੀ. ਦੇ ਇਸ ਕੰਮ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ‘ਚ ਵੈਕਸੀਨ ਦਾ ਕੋਟਾ ਖਤਮ ਹੋ ਗਿਆ ਹੈ ਤੇ ਸਰਕਾਰ ਨੂੰ ਚਾਹੀਦਾ ਹੈ ਕਿ ਜਲਦ ਤੋਂ ਜਲਦ ਵੈਕਸੀਨ ਮੁਹਈਆ ਕਰਵਾਏ।
ਵਿਦੇਸ਼ਾ ਤੋਂ ਵੀ ਕੋਰੋਨਾ ਕਾਲ ਵਿਚ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਟੋਰਾਂਟੋ ਤੋਂ ਸੰਗਤਾਂ ਵਲੋਂ ਕੋਰੋਨਾ ਦੇ ਤੀਸਰੇ ਪੜਾਅ ਦੀ ਤਿਆਰੀ ਲਈ ਵੈਂਟੀਲੇਟਰ ਭੇਜੇ ਜਾ ਰਹੇ ਹਨ। ਦਿੱਲੀ ਕਮੇਟੀ ਵਲੋਂ ਵੀ ਵੱਡੀ ਸੇਵਾ ਕੀਤੀ ਜਾ ਰਹੀ ਹੈ। ਪੰਜਾਬ ਵਾਸੀਆਂ ਅੱਜ ਦਾ ਦਿਨ ਅਹਿਮ ਦਿਨ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਕੋਵਿਡ ਸੈਂਟਰ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਸੰਗਤਾਂ ਇਸ ਦਾ ਫਾਇਦਾ ਲੈ ਸਕਣ। ਸਰਕਾਰ ਆਪਣੀ ਜ਼ਿੰਮੇਵਾਰੀ ਪੂਰੀ ਨਹੀਂ ਕਰ ਰਹੀ। ਵੈਕਸੀਨ ਬਿਲਕੁਲ ਖਤਮ ਹੈ ਪਰ ਸਰਕਾਰ ਵੱਲੋਂ ਇਸ ਦਾ ਕੋਈ ਇੰਤਜ਼ਾਮ ਨਹੀਂ ਕੀਤਾ ਜਾ ਰਿਹਾ।
ਬੀਬੀ ਜਗੀਰ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਲਗਾਤਾਰ ਫੈਲ ਰਹੀ ਹੈ। ਇਸ ਲਈ ਕੋਰੋਨਾ ਨੂੰ ਕੰਟਰੋਲ ਕਰਨ ਲਈ ਸਰਕਾਰ ਨੂੰ ਜਲਦੀ ਕਦਮ ਚੁੱਕਣੇ ਚਾਹੀਦੇ ਹਨ ਤੇ ਵੈਕਸੀਨ ਦਾ ਪੁਖਤਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਅਣਥੱਕ ਸੇਵਾਵਾਂ ਲਈ ਧੰਨਵਾਦ ਕੀਤਾ ਤੇ ਨਾਲ ਹੀ ਉਨ੍ਹਾਂ ਨੇ ਡਾਕਟਰਾਂ ਦੀ ਟੀਮ ਦਾ ਵੀ ਸ਼ੁਕਰੀਆ ਅਦਾ ਕੀਤਾ ਜਿਹੜੇ 10 ਕੋਵਿਡ ਸੈਂਟਰਾਂ ‘ਚ। ਮਰੀਜ਼ਾਂ ਦੀ ਦੇਖਭਾਲ ਕਰ ਰਹੇ ਹਨ। ਦਿੱਲੀ ਕਮੇਟੀ ਅਤੇ ਵਿਕਰਮ ਸਾਹਨੀ ਨੇ ਵੀ ਇਸ ਲੜਾਈ ਵਿਚ ਵੱਡਾ ਸਹਿਯੋਗ ਦਿੱਤਾ।
ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਦੀ ਅਗਵਾਈ ‘ਚ ਵੱਡੀ ਗਿਣਤੀ ‘ਚ ਕੰਸਨਟਰੇਟਰ ਲਗਾਏ ਗਏ। ਉਨ੍ਹਾਂ ਕਿਹਾ ਕਿ ਵੈਕਸੀਨ ਸਬੰਧੀ ਸੂਬਾ ਸਰਕਾਰ ਨੇ ਚੁੱਪੀ ਧਾਰੀ ਹੋਈ ਹੈ। ਵੈਕਸੀਨ ਤੋਂ ਬਿਨਾਂ ਕੋਰੋਨਾ ਨਾਲ ਨਜਿੱਠਣਾ ਮੁਮਕਿਨ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਇਸ ਲੜਾਈ ‘ਚ ਹੋਏ ਫੇਲ ਸਾਬਤ ਹੋਏ ਹਨ। ਪੰਜਾਬ ਨੂੰ ਬਚਾਉਣ ਲਈ 6 ਮਹੀਨੇ ‘ਚ ਵੈਕਸੀਨ ਕੀਤੀ ਜਾਣੀ ਚਾਹੀਦੀ ਹੈ। ਸਭ ਤੋਂ ਵੱਧ ਮੌਤਾਂ ਪੰਜਾਬ ‘ਚ ਹੋ ਰਹੀਆਂ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਕਪੂਰਥਲਾ ਚੌਕ ਨੇੜੇ ਸਕਿਓਰਿਟੀ ਗਾਰਡ ਦਾ ਬੇਰਹਿਮੀ ਨਾਲ ਕੀਤਾ ਗਿਆ ਕਤਲ, ਫੈਲੀ ਸਨਸਨੀ