ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਸਵੇਰੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਫੋਨ ਕਰ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਲੈਦਿਆਂ ਹਾਲ-ਚਾਲ ਪੁੱਛਿਆ ਹੈ।
ਪੀਐਮਓ ਦੇ ਸੂਤਰਾਂ ਨੇ ਦੱਸਿਆ ਕਿ, “ਪੀਐਮ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਹੈ।” ਦੱਸ ਦੇਈਏ ਕਿ 94 ਸਾਲਾਂ ਪ੍ਰਕਾਸ਼ ਸਿੰਘ ਬਾਦਲ ਦਾ ਬੁੱਧਵਾਰ ਨੂੰ ਕੋਰੋਨਾ ਪੌਜੇਟਿਵ ਪਾਏ ਗਏ ਸੀ ਅਤੇ ਉਨ੍ਹਾਂ ਨੂੰ ਇਲਾਜ ਦੇ ਲਈ ਦਯਾਨੰਦ ਮੈਡੀਕਲ ਕਾਲਜ, ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵੀ ਕਾਫੀ ਸਰਗਰਮ ਸਨ, ਪ੍ਰਕਾਸ਼ ਸਿੰਘ ਬਾਦਲ ਵੀ ਲਗਾਤਾਰ ਆਪਣੇ ਹਲਕੇ ਲੰਬੀ ਦੇ ਵਿੱਚ ਘਰ-ਘਰ ਚੋਣ ਪ੍ਰਚਾਰ ਕਰ ਰਹੇ ਸਨ।
ਦੱਸ ਦੇਈਏ ਕਿ ਬੀਤੇ ਦਿਨ ਹੀਰੋ ਡੀਐਮਸੀ ਹਾਰਟ ਇੰਸਟੀਚਿਊਟ ਦੇ ਸੀਨੀਅਰ ਕਾਰਡੀਓਲੋਜਿਸਟ ਡਾਕਟਰ ਬਿਸ਼ਵ ਮੋਹਨ ਨੇ ਉਨ੍ਹਾਂ ਦੇ ਕੋਰੋਨਾ ਪੌਜੇਟਿਵ ਹੋਣ ਦੀ ਪੁਸ਼ਟੀ ਕੀਤੀ ਸੀ ਅਤੇ ਦੱਸਿਆ ਕਿ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਆਮ ਟੈਸਟ ਕਰਵਾ ਰਹੇ ਹਾਂ ਅਤੇ ਇਨ੍ਹਾਂ ਟੈਸਟਾਂ ਦੀਆਂ ਰਿਪੋਰਟਾਂ ਆਉਣ ਤੋਂ ਬਾਅਦ ਹੀ ਉਨ੍ਹਾਂ ਦੀ ਸਹੀ ਸਥਿਤੀ ਦਾ ਪਤਾ ਲੱਗ ਸਕੇਗਾ।
ਵੀਡੀਓ ਲਈ ਕਲਿੱਕ ਕਰੋ -: