Police stopped the: ਚੰਡੀਗੜ੍ਹ : ਮੋਦੀ ਸਰਕਾਰ ਨੇ ਜਿਹੜੇ ਕਾਲੇ ਕਾਨੂੰਨ ਪਾਸ ਕੀਤੇ ਹਨ ਉਨ੍ਹਾਂ ਦੇ ਵਿਰੋਧ ‘ਚ ਅੱਜ ਅਕਾਲੀ ਦਲ ਵੱਲੋਂ ਟਰੈਕਟਰਾਂ ‘ਤੇ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਉਨ੍ਹਾਂ ਦੇ ਟਰੈਕਟਰਾਂ ਨੂੰ ਪੁਲਿਸ ਵੱਲੋਂ ਰੋਕ ਲਿਆ ਗਿਆ। ਅਕਾਲੀ ਦਲ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਹਰ ਹਾਲਤ ‘ਚ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਬਚਾਇਆ ਜਾ ਸਕੇ। ਕੈਪਟਨ ਸਾਹਿਬ ਨੂੰ ਪਤਾ ਨਹੀਂ ਕੀ ਡਰ ਹੈ ਜੋ ਕਿ ਮੋਦੀ ਦਾ ਪੂਰਾ ਸਾਥ ਦੇ ਰਹੇ ਹਨ। ਅੱਜ ਪੰਜਾਬ ਵਿਧਾਨ ਸਭਾ ‘ਚ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਰਿਹਾ ਹੈ ਪਰ ਅਕਾਲੀ ਦਲ ਦਾ ਦੋਸ਼ ਹੈ ਕਿ ਇਨ੍ਹਾਂ ਖੇਤੀ ਕਾਨੂੰਨਾਂ ਬਾਰੇ ਅਜੇ ਤੱਕ ਕਿਸਾਨਾਂ ਨੂੰ ਕੁਝ ਸਪੱਸ਼ਟ ਪਤਾ ਨਹੀਂ ਹੈ ਤੇ ਨਾ ਹੀ ਇਸ ਸਬੰਧੀ ਕੋਈ ਕਾਨੂੰਨੀ ਖਰੜਾ ਪਾਸ ਨਹੀਂ ਕੀਤਾ ਗਿਆ।
ਟਰੈਕਟਰਾਂ ‘ਤੇ ਵਿਧਾਨ ਸਭਾ ਵੱਲ ਅੱਜ ਅਕਾਲੀ ਦਲ ਦਾ ਕਾਫਲਾ ਜਾ ਰਿਹਾ ਹੈ ਤੇ ਇਸ ਸਬੰਧ ‘ਚ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮੋਦੀ ਸਰਕਾਰ ਦਾ ਪੂਰਾ ਡਟ ਕੇ ਵਿਰੋਧ ਕੀਤਾ ਜਾਵੇਗਾ ਤੇ ਕੈਪਟਨ ਜੋ ਕਿ ਮੋਦੀ ਸਰਕਾਰ ਦਾ ਪੂਰਾ-ਪੂਰਾ ਸਮਰਥਨ ਕਰ ਰਹੇ ਹਨ, ਉਸ ਦਾ ਵੀ ਵਿਰੋਧ ਕੀਤਾ ਜਾਵੇਗਾ ਪਰ ਜਿਵੇਂ ਹੀ ਅਕਾਲੀ ਦਲ ਦਾ ਟਰੈਕਟਰ ਵਿਧਾਨ ਸਭਾ ਦੇ ਬਾਹਰ ਪੁੱਜੇ ਪੁਲਿਸ ਵੱਲੋਂ ਉਨ੍ਹਾਂ ਦੇ ਟਰੈਕਟਰਾਂ ਨੂੰ ਰੋਕਿਆ ਗਿਆ। ਇਸ ‘ਤੇ ਬਿਕਰਮ ਮਜੀਠੀਆ ਦਾ ਕਹਿਣਾ ਹੈ ਕਿ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਤੇ MSP ਤੋਂ ਖਰੀਦ ਘੱਟ ਕਰੇਗਾ ਤਾਂ ਉਸ ‘ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਹੈ। ਕਿਸਾਨਾਂ ਨਾਲ ਬੇਇਮਾਨੀ ਕੀਤੀ ਜਾ ਰਹੀ ਹੈ। ਮਜੀਠੀਆ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਮਿਲ ਕੇ ਜੋ ਪੰਜਾਬ ਦੇ ਕਿਸਾਨਾਂ ਨਾਲ ਖੇਡ ਖੇਡੀ ਜਾ ਰਹੀ ਹੈ ਉਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਕਾਲੀ ਦਲ ਨੇ ਮੰਗ ਕੀਤੀ ਕਿ ਇੱਕ ਤਾਂ ਪੰਜਾਬ ‘ਚ ਪ੍ਰਾਈਵੇਟ ਮੰਡੀ ਦੀ ਕੋਈ ਗੁੰਜਾਇਸ਼ ਨਹੀਂ ਰਹਿਣੀ ਚਾਹੀਦੀ ਤੇ ਦੂਜਾ MSP ਨੂੰ ਕਿਸੇ ਵੀ ਹਾਲਤ ‘ਚ ਖਤਮ ਨਹੀਂ ਕੀਤਾ ਜਾਵੇਗਾ।
ਪਹਿਲਾਂ ਸੈਸ਼ਨ ਇੱਕ ਦਿਨ ਦਾ ਐਲਾਨਿਆ ਗਿਆ ਸੀ ਤੇ ਉਸ ਤੋਂ ਬਾਅਦ ਇਸ ਨੂੰ ਬਦਲ ਕੇ ਦੋ ਦਿਨਾਂ ਦਾ ਕਰ ਦਿੱਤਾ ਗਿਆ। ਚੰਡੀਗੜ੍ਹ ਪੁਲਿਸ ਵੱਲੋਂ ਅਕਾਲੀ ਦਲ ਨੂੰ ਰੋਕਣ ‘ਤੇ ਮਜੀਠੀਆ ਦਾ ਕਹਿਣਾ ਹੈ ਕਿ ਇਹ ਕਿਹੜੇ ਕਾਨੂੰਨ ‘ਚ ਲਿਖਿਆ ਹੈ ਕਿ ਇਸ ਤਰ੍ਹਾਂ ਰੋਸ ਪ੍ਰਦਰਸ਼ਨ ਕਰਦੇ ਹੋਏ ਟਰੈਕਟਰਾਂ ਨੂੰ ਰੋਕ ਲਿਆ ਜਾਵੇ। ਕਿਸਾਨਾਂ ਵੱਲੋਂ ਬਹੁਤ ਹੀ ਸ਼ਾਂਤਪੂਰਵਕ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਫਿਰ ਵੀ ਪੁਲਿਸ ਵੱਲੋਂ ਇਹ ਰਵੱਈਆ ਅਪਣਾਇਆ ਜਾ ਰਿਹਾ ਹੈ। ਬਿੱਲ ਲਈ ਜ਼ਰੂਰੀ ਹੈ ਕਿ ਇਹ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਪੜ੍ਹਾਇਆ ਜਾਵੇ ਤੇ ਪੰਜਾਬੀਆਂ ਦੀ ਸਰਬ ਸੰਮਤੀ ਮਿਲਣ ਤੋਂ ਬਾਅਦ ਹੀ ਇਸ ਨੂੰ ਦਿੱਲੀ ‘ਚ ਭੇਜਿਆ ਜਾਵੇ। ਸਪੈਸ਼ਲ ਸੈਸ਼ਨ ਕਿਸਾਨੀ ਲਈ ਹੈ ਪਰ ਕਿਸਾਨਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਪੁਲਿਸ ਵੱਲੋਂ ਬੈਰੀਕੇਡ ਲਗਾ ਦਿੱਤੇ ਗਏ ਹਨ ਪਰ ਅਕਾਲੀ ਦਲ ਵੀ ਵਿਧਾਨ ਸਭਾ ਸੈਸ਼ਨ ‘ਚ ਜਾਣ ‘ਤੇ ਅੜੇ ਹੋਏ ਹਨ।
ਅਕਾਲੀ ਦਲ ਦੇ ਮੈਂਬਰ ਐੱਨ.ਕੇ ਸ਼ਰਮਾ ਨੇ ਵੀ ਖੇਤੀ ਬਿੱਲਾਂ ਦਾ ਡਟ ਕੇ ਵਿਰੋਧ ਕੀਤਾ ਤੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਖਿਲਾਫ ਹੀ ਅਕਾਲੀ ਦਲ ਵੱਲੋਂ ਅੱਜ ਟਰੈਕਟਰਾਂ ‘ਤੇ ਵਿਧਾਨ ਸਭਾ ਤੱਕ ਕਾਫਲਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਿਵਾਇਆ ਜਾ ਸਕੇ ਤਾਂ ਜੋ ਕੇਂਦਰ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਜਗਾਇਆ ਜਾ ਸਕੇ। ਅਕਾਲੀ ਦਲ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਟਰੈਕਟਰ ਛੱਡ ਕੇ ਅੱਗੇ ਜਾ ਸਕਦੇ ਹਨ ਪਰ ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਹੈ ਕਿ ਉਹ ਟਰੈਕਟਰ ਲੈ ਕੇ ਹੀ ਅੱਗੇ ਵਧਣਗੇ।