ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਦਿੱਲੀ ਅਤੇ ਦੇਸ਼ ਦੇ ਹੋਰ ਰਾਜਾਂ ਵਿੱਚ ਫੈਲ ਗਿਆ ਹੈ।
ਕਿਸਾਨ ਅੰਦੋਲਨ ਕਾਰਨ ਪੰਜਾਬ ਅਤੇ ਯੂਪੀ ਦੀ ਸਿਆਸੀ ਗਰਮੀ ਵੀ ਵਧੀ ਹੈ। ਇਸ ਦੌਰਾਨ ਹੁਣ ਕਾਨੂੰਨਾਂ ਨੂੰ ਇੱਕ ਸਾਲ ਪੂਰਾ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ, ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ‘ਬਲੈਕ ਫ੍ਰਾਈਡੇ ਪ੍ਰੋਟੈਸਟ ਮਾਰਚ’ ਅਤੇ ਆਮ ਆਦਮੀ ਪਾਰਟੀ ਪੰਜਾਬ ਭਰ ਵਿੱਚ ਕੈਂਡਲ ਮਾਰਚ ਕੱਢ ਰਹੀ ਹੈ। ਅਕਾਲੀ ਦਲ ਦੇ ਵਰਕਰਾਂ ਵੱਲੋ ਦਿੱਲੀ ਦੇ ਰਕਾਬਗੰਜ ਗੁਰਦੁਆਰਾ ਸਾਹਿਬ ਤੋਂ ਸੰਸਦ ਤੱਕ ਮਾਰਚ ਕੱਢਿਆ ਜਾਂ ਰਿਹਾ ਹੈ, ਹਾਲਾਂਕਿ ਅਕਾਲੀ ਦਲ ਦੇ ਮਾਰਚ ਨੂੰ ਪ੍ਰਸ਼ਾਸਨ ਨੇ ਮਨਜ਼ੂਰੀ ਨਹੀਂ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਇਸ ਕਿਸਾਨ ਮਾਰਚ ਦੀ ਅਗਵਾਈ ਕਰ ਰਹੇ ਹਨ।
ਦੂਜੇ ਪਾਸੇ ਆਮ ਆਦਮੀ ਪਾਰਟੀ ਕਿਸਾਨਾਂ ਦੇ ਦਿਲਾਂ ਨੂੰ ਜਿੱਤਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਪੰਜਾਬ ਵਿੱਚ ਦੂਜੇ ਨੰਬਰ ਦੇ ਰੁਤਬੇ ਤੋਂ ਉੱਪਰ ਉੱਠ ਸਕੇ। ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਨੇ ਖੇਤੀਬਾੜੀ ਕਾਨੂੰਨਾਂ ਬਾਰੇ ਸਖਤ ਸਟੈਂਡ ਲਿਆ ਹੈ। ਖੇਤੀਬਾੜੀ ਕਾਨੂੰਨ ਦੇ ਇੱਕ ਸਾਲ ਪੂਰੇ ਹੋਣ ‘ਤੇ ਆਮ ਆਦਮੀ ਪਾਰਟੀ ਸ਼ੁੱਕਰਵਾਰ ਨੂੰ ਪੰਜਾਬ ਭਰ ਵਿੱਚ ਕੈਂਡਲ ਮਾਰਚ ਕੱਢ ਕੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰੇਗੀ।
ਇਹ ਵੀ ਦੇਖੋ : ਘੋੜੇ ਰੱਖਣ ਦਾ ਹੈ ਸ਼ੋਕੀਨ ਬਾਬਾ, ਰੱਖਦੈ ਹਥਿਆਰਾਂ ਵਾਲੇ ਬੌਡੀਗਾਰਡ, ਕਿਸਾਨ ਆਗੂਆਂ ਨੂੰ ਦੱਸਦੈ ਕਰਪਟ …!