ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਅਕਾਲੀ-ਬਸਪਾ ਗੱਠਜੋੜ ਦੇ ਮੁੱਖ ਮੰਤਰੀ ਉਮੀਦਵਾਰ ਨੂੰ ਲੈ ਕੇ ਇੱਕ ਅਹਿਮ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਕੋਰ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਅਕਾਲੀ-ਬਸਪਾ ਗੱਠਜੋੜ ਵੱਲੋਂ ਸੁਖਬੀਰ ਸਿੰਘ ਬਾਦਲ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਲਈ ਮੁੱਖ ਮੰਤਰੀ ਉਮੀਦਵਾਰ ਹੋਣਗੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣੇਗੀ ਕਿਉਂਕਿ ਜੋ ਵੀ ਪੰਜਾਬ ਵਿੱਚ ਸਹੂਲਤ ਮਿਲੀ ਹੈ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਮਿਲੀ। ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਇਸ ਤੋਂ ਪਹਿਲਾ ਵੀ ਅਕਾਲੀ ਸਰਕਾਰ ਦੌਰਾਨ ਪੰਜਾਬ ਦੇ ਉਪ ਮੁੱਖ ਮੰਤਰੀ ਰਹਿ ਚੁੱਕੇ ਹਨ।
ਇਸ ਮੌਕੇ ਉਨ੍ਹਾਂ ਨੇ ਡਰੱਗ ਮਾਮਲੇ ‘ਤੇ ਬੋਲਦਿਆਂ ਕਿਹਾ ਹੈ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ ਸਾਜਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਜੇਕਰ ਬਿਕਰਮ ਸਿੰਘ ਮਜੀਠੀਆ ਖਿਲਾਫ਼ ਕੋਈ ਸਬੂਤ ਮਿਲਦਾ ਹੈ ਤਾਂ ਮੈਂ ਸਿਆਸਤ ਛੱਡ ਦੇਵਾਂਗਾ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਰਫ਼ ਚਰਨਜੀਤ ਸਿੰਘ ਚੰਨੀ ਦੇ ਇਸਾਰੇ ਉੱਤੇ ਹੋਇਆ ਹੈ। ਪ੍ਰੈਸ ਕਾਨਫਰੰਸ ਦੌਰਾਨ ਸੰਯੁਕਤ ਅਕਾਲੀ ਦਲ ਦੇ ਸੈਕਟਰੀ ਜਸਪ੍ਰੀਤ ਸਿੰਘ ਵੀ ਆਪਣੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: